ਦੇਸ਼ਦੁਨੀਆਂਪੰਜਾਬ

ਗੁਰੂ ਰਵਿਦਾਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ 23 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ ਰਹੇਗੀ ਛੁੱਟੀ

ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਹੁਣ 23 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ’ਚ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਇਸ ਸਬੰਧੀ ਪਹਿਲਾਂ ਜਾਰੀ ਹੁਕਮਾਂ ਵਿੱਚ ਅਸ਼ਿੰਕ ਸੋਧ ਕਰਦਿਆਂ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ 23 ਫਰਵਰੀ ਨੂੰ ਕੇਵਲ ਜਲੰਧਰ ਸ਼ਹਿਰ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਛੁੱਟੀ ਕੀਤੀ ਗਈ ਸੀ।

ਹੁਕਮਾਂ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ’ਤੇ ਇਸ ਦਿਨ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

Related Articles

Leave a Reply

Your email address will not be published. Required fields are marked *

Back to top button