ਦੇਸ਼ਦੁਨੀਆਂਪੰਜਾਬ

ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ, ਕੌਣ ਹਨ ਗੁਲਾਬ ਚੰਦ ਕਟਾਰੀਆ ? ਪੜ੍ਹੋ👇

ਚੰਡੀਗੜ੍ਹ, (PRIME INDIAN NEWS) :- ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਪੁਰੋਹਿਤ ਨੇ ਫਰਵਰੀ ਮਹੀਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਵਾਦ ਚੱਲ ਰਿਹਾ ਸੀ।

ਪੰਜਾਬ ਸਰਕਾਰ ਵੱਲੋਂ ਰਾਜਪਾਲ ਨਾਲ ਵਿਵਾਦਾਂ ਦਾ ਮੁੱਦਾ ਸੁਪਰੀਮ ਕੋਰਟ ਵਿੱਚ ਲੈ ਜਾਣ ਤੋਂ ਬਾਅਦ ਪੁਰੋਹਿਤ ਕਾਫੀ ਨਾਰਾਜ਼ ਸਨ ਅਤੇ ਉੱਥੇ ਉਨ੍ਹਾਂ ਨੂੰ ਫਟਕਾਰ ਲਗਾਈ ਗਈ ਸੀ। ਇਸ ਕਾਰਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਹੀਂ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ ਉਸ ਸਮੇਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਸੀ।

ਕੌਣ ਹਨ ਗੁਲਾਬ ਚੰਦ ਕਟਾਰੀਆ ?

ਗੁਲਾਬ ਚੰਦ ਕਟਾਰੀਆ ਨੂੰ ਸਾਲ 2023 ਵਿੱਚ ਅਸਾਮ ਦਾ ਰਾਜਪਾਲ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਾਜਸਥਾਨ ਭਾਜਪਾ ਦੇ ਵੱਡੇ ਨੇਤਾ ਹੁੰਦੇ ਸਨ। ਉਹ ਵਸੁੰਧਰਾ ਰਾਜੇ ਦੀ ਸਰਕਾਰ ਵਿੱਚ 2014 ਤੋਂ 2018 ਤੱਕ ਰਾਜ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ। ਕਟਾਰੀਆ ਮੂਲ ਰੂਪ ਤੋਂ ਉਦੈਪੁਰ ਦੇ ਰਹਿਣ ਵਾਲੇ ਹਨ, ਉਹ ਲੋਕ ਸਭਾ ਮੈਂਬਰ ਅਤੇ ਰਾਜਸਥਾਨ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਕਿਸੇ ਸਮੇਂ ਉਹ ਰਾਜਸਥਾਨ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਸਨ। ਪਾਰਟੀ ਨੇ ਕਟਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕਰਕੇ ਇਨਾਮ ਦਿੱਤਾ। ਹੁਣ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button