ਦੇਸ਼ਦੁਨੀਆਂਪੰਜਾਬ

ਗੁ. ਸਿੰਘ ਸਭਾ ਜਲੰਧਰ ਛਾਉਣੀ ਦੀ ਅਗਲੀ ਪ੍ਰਧਾਨਗੀ ਦੀ ਚੋਣ ਸਬੰਧੀ ਮੌਜੂਦਾ ਪ੍ਰਧਾਨ ਜੋਗਿੰਦਰ ਸਿੰਘ ਟੱਕਰ ਨੇ ਬਣਾਈ 5 ਮੈਂਬਰੀ ਇਲੈਕਸ਼ਨ ਕਮੇਟੀ, ਜਲਦ ਚੋਣ ਕਰਵਾਉਣ ਦੀ ਕੀਤੀ ਅਪੀਲ

ਜਲੰਧਰ ਕੈਂਟ, ਸੈਵੀ ਚਾਵਲਾ/ਰਮਨ ਜਿੰਦਲ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਦੀ ਅਗਲੀ ਪ੍ਰਧਾਨਗੀ ਦੀ ਚੋਣ ਸਬੰਧੀ ਮੌਜੂਦਾ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ 5 ਮੈਂਬਰੀ ਇਲੈਕਸ਼ਨ ਕਮੇਟੀ ਬਣਾਈ ਹੈ। ਇਸ 5 ਮੈਂਬਰੀ ਇਲੈਕਸ਼ਨ ਕਮੇਟੀ ਵਿੱਚ ਬਾਵਾ ਮੋਹਿੰਦਰ ਸਿੰਘ, ਸਵਿੰਦਰ ਸਿੰਘ ਖੱਟਰ, ਹਰਸ਼ਰਨ ਸਿੰਘ ਚਾਵਲਾ, ਜਗਮੋਹਨ ਸਿੰਘ ਖਹਿਰਾ ਅਤੇ ਹਰਪ੍ਰੀਤ ਸਿੰਘ ਭਸੀਨ ਦੇ ਨਾਮ ਸ਼ਾਮਿਲ ਕੀਤੇ ਗਏ ਹਨ।

ਮੌਜੂਦਾ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕਾਰਜਕਾਲ 31 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ, ਇਸ ਲਈ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਸਬੰਧੀ ਇਹ ਕਮੇਟੀ ਬਣਾਈ ਗਈ ਹੈ। ਉਨ੍ਹਾਂ ਇਸ ਕਮੇਟੀ ਨੂੰ ਜਲਦ ਤੋਂ ਜਲਦ ਗੁਰਦੁਆਰਾ ਸਾਹਿਬ ਦੇ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਲਈ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਲੈਕਸ਼ਨ ਨਹੀਂ ਹੁੰਦਾ ਤਦ ਤੱਕ ਮੌਜੂਦਾ ਕਮੇਟੀ ਹੀ ਕਾਰਜ ਕਰਦੀ ਰਹੇਗੀ।

5 ਮੈਂਬਰੀ ਇਲੈਕਸ਼ਨ ਕਮੇਟੀ ਦੇ ਸਮੂਹ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਬਣਦੀ ਕਾਰਵਾਈ ਕਰਕੇ ਇਹ ਚੋਣ ਬਿਲਕੁੱਲ ਸੁਚੱਜੇ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਏਗੀ, ਜਿਸ ਵਿੱਚ ਪ੍ਰਸ਼ਾਸਨ ਦਾ ਵੀ ਪੂਰਾ ਸਹਿਯੋਗ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button