ਦੇਸ਼ਦੁਨੀਆਂਪੰਜਾਬ

ਚਲਾਨ ਨਾ ਭਰਨ ‘ਤੇ ਵਾਹਨ ਹੋਣਗੇ ਬਲੈਕ ਲਿਸਟ – RTO ਬਲਬੀਰ ਰਾਜ ਸਿੰਘ

ਜਲੰਧਰ, ਐਚ ਐਸ ਚਾਵਲਾ। ਰਿਜ਼ਨਲ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓ.) ਜਲੰਧਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ, ਰਿਜ਼ਨਲ ਟਰਾਂਸਪੋਰਟ ਅਫ਼ਸਰ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਜਲੰਧਰ ਵਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ।

ਆਰ.ਟੀ.ਓ ਨੇ ਦੱਸਿਆ ਕਿ ਬਲੈਕਲਿਸਟ ਕਰਨ ਉਪਰੰਤ ਸਬੰਧਿਤ ਵਾਹਨ ਦੇ ਮਾਲਕ ਵਲੋਂ ਕਿਸੇ ਵੀ ਕਿਸਮ ਦੀ ਆਰ.ਸੀ ਨਾਲ ਸਬੰਧਿਤ ਸਰਕਾਰੀ ਸੇਵਾ ਜਿਵੇਂ ਕਿ ਆਰ.ਸੀ ਰਿਨਿਊਅਲ, ਡੁਪਲੀਕੇਟ ਆਰ.ਸੀ, ਆਰ.ਸੀ ਟਰਾਂਸਫਰ, ਬੀਮਾ ਅਤੇ ਪ੍ਰਦੂਸ਼ਣ ਆਦਿ ਦਾ ਲਾਭ ਨਹੀਂ ਲਿਆ ਜਾ ਸਕਦਾ।

ਬਲਬੀਰ ਰਾਜ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ-ਸਿਰ ਦਫ਼ਤਰ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਜਾਂ
ਆਰ.ਟੀ.ਓ ਦਫਤਰ ਜਲੰਧਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ‘ਤੇ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ ਸਬੰਧਿਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button