
ਚੰਡੀਗੜ੍ਹ, (PRIME INDIAN NEWS) :- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। DC ਸਾਰੰਗਲ ਦਾ ਤਬਾਦਲਾ ਗ੍ਰਹਿ ਜ਼ਿਲ੍ਹੇ (Home District) ਕਾਰਨ ਕੀਤਾ ਗਿਆ ਹੈ। ਦੱਸ ਦੇਈਏ ਕਿ ਚੋਣਾਂ ਦੌਰਾਨ ਕਿਸੇ ਵੀ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਕੀਤਾ ਜਾਂਦਾ। DC ਸਾਰੰਗਲ ਦਾ ਗ੍ਰਹਿ ਜ਼ਿਲ੍ਹਾ ਜਲੰਧਰ ਹੈ, ਜਿਸ ਕਾਰਨ ਉਨ੍ਹਾਂ ਦਾ ਤਬਾਦਲਾ ਕੀਤਾ ਗਿਆ ਹੈ।
ਇਸੇ ਤਰ੍ਹਾਂ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਏ.ਡੀ.ਜੀ.ਪੀ. ਜਸਕਰਨ ਸਿੰਘ ਅਤੇ ਡੀਆਈਜੀ ਬਾਰਡਰ ਨਰਿੰਦਰ ਭਾਰਗਵ 6 ਮਹੀਨਿਆਂ ਵਿੱਚ ਸੇਵਾਮੁਕਤ ਹੋਣ ਜਾ ਰਹੇ ਹਨ।





























