
ਜਲੰਧਰ, ਐਚ ਐਸ ਚਾਵਲਾ। ਅੱਜ ਮਿਤੀ 24 ਅਗਸਤ 2025 ਨੂੰ ਚੌਂਕੀ ਮਲਸੀਆਂ ਥਾਣਾ ਸ਼ਾਹਕੋਟ ਵਿਖੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਸਮੂਹ ਪੁਲਿਸ ਕਰਮਚਾਰੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਵਾਈ ਗਈ। ਇਸ ਮੌਕੇ DSP ਉਂਕਾਰ ਸਿੰਘ ਸਹਿਤ ਸਮੂਹ ਪੁਲਿਸ ਕਰਮਚਾਰੀਆਂ ਨੇ ਆਪਣੀਆਂ ਹਾਜ਼ਰੀਆਂ ਭਰਦੇ ਹੋਏ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।





























