
ਹੁਸ਼ਿਆਰਪੁਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰ ਅਤੇ ਇਟਲੀ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਬੀਤੇ ਦਿਨ ਸੋਹਣ ਸਿੰਘ ਠੰਡਲ ਦੇ ਦਫਤਰ ਦੇ ਉਦਘਾਟਨੀ ਸਮਾਰੋਹ ਵਿੱਚ ਪਹੁੰਚੇ। ਗੌਰਤਲਬ ਹੈ ਕਿ ਜਥੇਦਾਰ ਭੁੰਗਰਨੀ ਸਾਹਿਬ ਜਿਹੜੇ ਕਿ ਇਨ੍ਹੀ ਦਿਨੀ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਵੱਲੋਂ ਲਗਾਈ ਗਈ ਡਿਊਟੀ ਅਨੁਸਾਰ ਪੰਜਾਬ ‘ਚ ਲੋਕ ਸਭਾ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਾਸਤੇ ਭਾਰਤ ਆਏ ਹੋਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਭੱਟੀ ਨੇ ਦੱਸਿਆ ਕਿ ਕੁਝ ਦਿਨਾਂ ਤੱਕ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਹੋਰ ਵੀ ਅਹੁਦੇਦਾਰ ਪਾਰਟੀ ਦਾ ਪ੍ਰਚਾਰ ਕਰਨ ਲਈ ਪੰਜਾਬ ਪਹੁੰਚ ਰਹੇ ਹਨ ਜੋ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਅਤੇ ਲੋਕ ਹਿੱਤ ਨੀਤੀਆਂ ਬਾਰੇ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨਗੇ ਤਾਂ ਜੋ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਸ. ਸੁਖਬੀਰ ਸਿੰਘ ਬਾਦਲ ਜੀ ਦੇ ਹੱਥ ਮਜ਼ਬੂਤ ਕਰਦੇ ਹੋਏ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।
















