
ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਮਲ ਵਿੱਚ ਲਿਆਂਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਖ ਵੱਖ ਥਾਂਵਾਂ ਤੇ ਵੱਖ-ਵੱਖ ਥਾਣਿਆਂ ਦੇ ਅਧੀਨ ਸਖਤ ਕਾਰਵਾਈਆਂ ਕੀਤੀਆਂ ਗਈਆਂ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ਵਿੱਚ ਸ਼ਾਮਲ 09 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕੁੱਲ 266.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸ਼ਹਿਰ ਦੇ ਕਈ ਸਥਾਨਾਂ ‘ਤੇ ਟਾਰਗੇਟਡ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ 09 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ NDPS ਐਕਟ ਦੇ ਅਧੀਨ 8 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰੀਆਂ ਦੌਰਾਨ ਪੁਲਿਸ ਵੱਲੋਂ 266.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
CP ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।





























