ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀਮਤੀ ਜਸਰੂਪ ਕੌਰ, ਆਈ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋਂ 2 ਨੌਜਵਾਨਾ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 07 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 05.04.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਇਲਾਕਾ ਗਸ਼ਤ ਦੇ ਸਬੰਧੀ ਅਲਾਵਲਪੁਰ ਨੇੜੇ ਠੱਠੀ ਮੁਹੱਲਾ ਚੌਂਕ ਗਸ਼ਤ ਦੇ ਸਬੰਧ ਵਿੱਚ ਜਾ ਰਹੇ ਸੀ ਤਾ ਸਾਹਮਣੇ ਤੋਂ ਦੋ ਮੋਨੋ ਨੌਜਵਾਨ ਉਕਤਾਨ ਮੋਟਰਸਾਈਕਲ ਨੰਬਰੀ PB06-W-1425 ਪਰ ਸਵਾਰ ਹੋ ਕੇ ਆਉਂਦੇ ਦਿਖਾਈ ਦਿੱਤੇ ਜਿਹਨਾ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਖੜਾ ਕਰਕੇ ਪਿੱਛੇ ਨੂੰ ਭੱਜਣ ਲੱਗੇ ਤਾ ਰਾਣਾ ਅਤੇ ਸਾਵਨ ਦੋਨਾ ਨੌਜਵਾਨਾ ਨੇ ਆਪਣੀਆ ਪਹਿਨੀਆ ਹੋਈਆ ਪੈਂਟਾ ਦੀ ਜੇਬਾ ਵਿੱਚ 02 ਮੋਮੀ ਲਿਫਾਫੇ ਕੱਢ ਕੇ ਸੜਕ ਤੇ ਸੁੱਟ ਦਿੱਤੇ ਜਿਹਨਾ ਨੂੰ ਕਾਬੂ ਕਰਕੇ ਲਿਫਾਫਿਆ ਨੂੰ ਚੈਕ ਕਰਨ ਤੇ ਵਿੱਚੋਂ 07 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸ ਤੇ ਮੁਕੱਦਮਾ ਨੰਬਰ 45 ਮਿਤੀ 04.04.2025 ਅ:ਧ 21-ਏ/22/61/85 NDPS Act, 111 BNS ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਦੋਸ਼ੀਆ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।





























