
ਜਲੰਧਰ, ਐਚ ਐਸ ਚਾਵਲਾ। ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ੇ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਆਈ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਲਖਵੀਰ ਸਿੰਘ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਟੀਮ ਵੱਲੋ ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਕਰਦੇ ਸਾਬਕਾ ਸਰਪੰਚ ਦੇ ਪਤੀ ਸਮੇਤ ਤਿੰਨ ਨਸ਼ਾ ਤਸਕਰਾ ਨੂੰ ਕਾਬੂ ਕਰਕੇ ਉਹਨਾ ਪਾਸੋ 650 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਜੋ ਇਹ ਗੈਂਗ ਪਾਕਿਸਤਾਨ ਤੋ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਵੱਖ ਵੱਖ ਥਾਵਾਂ ਤੇ ਸਪਲਾਈ ਕਰਦੇ ਸੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 31-01-2024 ਨੂੰ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਨੂ ਇਤਲਾਹ ਮਿਲੀ ਸੀ ਕਿ ਬਾਰਡਰ ਇਲਾਕਾ ਵਿੱਚੋ ਤਸਕਰ ਹੈਰੋਇਨ ਸਪਲਾਈ ਕਰਨ ਜਲੰਧਰ ਆ ਰਿਹਾ ਹੈ ਜਿਸ ਤੇ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੇ ਏ.ਐਸ.ਆਈ ਪਿੱਪਲ ਸਿੰਘ ਦੀ ਅਗਵਾਈ ਵਿੱਚ ਬਿੱਧੀਪੁਰ ਚੌਂਕ ਥਾਣਾ ਮਕਸੂਦਾਂ ਇਲਾਕਾ ਵਿੱਚ ਨਾਕਾ ਬੰਦੀ ਕੀਤੀ ਹੋਈ ਸੀ। ਜਿੱਥੇ ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਗੁਰਚਰਨ ਸਿੰਘ ਵਾਸੀ ਮੁੱਹਲਾ ਗੋਪਾਲ ਨਗਰ ਜੰਡਿਆਲਾ ਗੁਰੁ ਜਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਚੁੰਘਾਈ ਨਾਲ ਪੁੱਛ ਗਿੱਛ ਕੀਤੀ ਗਈ। ਜੋ ਗੁਰਪ੍ਰੀਤ ਸਿੰਘ ਉਰਫ ਗੋਪਾ ਨੇ ਆਪਣੀ ਪੁੱਛ ਗਿੱਛ ਦੋਰਾਨ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਤੇ ਡਰੋਨ ਰਾਹੀਂ ਮੰਗਵਾਈ ਗਈ ਸੀ। ਜੋ 02 ਕਿੱਲੋ ਗ੍ਰਾਮ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਤੋ ਰਸ਼ਪਾਲ ਸਿੰਘ ਉਰਫ ਭਾਪਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਮੁਹਾਵਾ ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ ਦੇ ਖੇਤਾਂ ਵਿੱਚ ਜੋ ਭਾਰਤ ਪਾਕਿਸਤਾਨ ਬਾਰਡਰ ਤੇ ਤਾਰਾ ਨਜਦੀਕ ਆਈ ਸੀ। ਜਿਸ ਦੀ ਲੁਕੇਸ਼ਨ ਪਾਕਿਸਤਾਨ ਵਿੱਚ ਬੈਠੇ ਤਸਕਰ ਸ਼ਾਹ ਨੂੰ ਦਿੱਤੀ ਜਾਂਦੀ ਸੀ ਅਤੇ ਉਹ ਉਸ ਜਗ੍ਹਾ ਪਰ ਡਰੋਨ ਰਾਹੀਂ ਨਸ਼ੇ ਦੀ ਖੇਪ ਭੇਜ ਦਿੰਦੇ ਸੀ। ਰਸ਼ਪਾਲ ਸਿੰਘ ਉਰਫ ਭਾਪਾ ਦੀ ਪਤਨੀ ਪਿੰਡ ਦੀ ਸਾਬਕਾ ਸਰਪੰਚ ਸੀ ਜਿਸ ਕਰਕੇ ਅਸਾਨੀ ਨਾਲ ਉਹ ਬਾਰਡਰ ਦੇ ਇਲਾਕਾ ਵਿੱਚ ਚਲਾ ਜਾਂਦਾ ਸੀ ਅਤੇ BSF ਨੂੰ ਮੋਹਤਬਰ ਵਿਅਕਤੀ ਹੋਣ ਕਰਕੇ ਸ਼ੱਕ ਵੀ ਨਹੀ ਹੁੰਦਾ ਸੀ ਜਿਸ ਦਾ ਇਹ ਤਸਕਰ ਫਾਇਦਾ ਉਠਾਉਂਦੇ ਸੀ। ਰਾਜਦੀਪ ਸਿੰਘ ਉਰਫ ਰਾਜਾ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕਣੀਆਂ ਥਾਣਾ ਘਰਿੰਡਾ ਜੋ ਅਟਾਰੀ ਬਾਰਡਰ ਤੇ ਕੁਲੀ ਦਾ ਕੰਮ ਕਰਦਾ ਹੈ ਜੋ ਸਮਗਲਰਾਂ ਦੇ ਵਿੱਚ ਦੀ ਕੜੀ ਹੁੰਦਾ ਸੀ। ਜੋ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਨੇ ਦੋਨਾ ਨੂੰ 02-02-2024 ਨੂੰ ਉਹਨਾ ਦੇ ਘਰਾਂ ਤੋ ਦਬਿਸ਼ ਦੇ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਰਸ਼ਪਾਲ ਸਿੰਘ ਉਰਫ ਭਾਪਾ ਉਕਤ ਦੀ ਨਿਸ਼ਾਨ ਦੇਹੀ ਤੇ 550 ਗ੍ਰਾਮ ਹੈਰੋਇਨ ਇਸ ਮੁੱਕਦਮਾ ਵਿੱਚ ਹੋਰ ਬ੍ਰਾਮਦ ਕੀਤੀ ਗਈ ਹੈ। ਜੋ ਇਹਨਾ ਤਿੰਨਾ ਪਾਸੋ ਕੁੱਲ 650 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ। ਜਾਂਚ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾ ਦਾ ਇੱਕ ਹੋਰ ਸਾਥੀ ਸੰਦੀਪ ਸਿੰਘ ਉਰਫ ਭੁੱਟੀ ਪੁੱਤਰ ਮੇਜਰ ਸਿੰਘ ਵਾਸੀ ਵਾਰਡ ਨੰਬਰ 11 ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਹੈ ਜੋ ਹੈਰੋਇਨ ਦੀ ਖੇਪ ਦੇ ਪੈਸੇ ਨੂੰ ਪਾਕਿਸਤਾਨ ਭੇਜਣ ਦਾ ਪ੍ਰਬੰਧ ਕਰਦਾ ਹੈ ਅਤੇ ਥਾਣਾ ਤਰਸਿਕਾ ਜਿਲ੍ਹਾ ਅੰਮ੍ਰਿਤਸਰ ਵਿੱਚ ਡੇਢ ਮਹੀਨੇ ਪਹਿਲਾਂ 02 ਕਿੱਲੋ ਗ੍ਰਾਮ ਹੈਰੋਇਨ ਦੇ ਮੁੱਕਦਮੇ ਵਿੱਚ ਵੀ ਲੋੜੀਂਦਾ ਹੈ ਜਿਸ ਨੂੰ ਵੀ ਮੁੱਕਦਮਾ ਵਿੱਚ ਗ੍ਰਿਫਤਾਰ ਕੀਤਾ ਜਾਵੇਗਾ। ਜੋ ਇਹਨਾ ਦੀ ਗ੍ਰਿਫਤਾਰੀ ਨਾਲ ਨਸ਼ਾ ਤਸਕਰਾਂ ਦਾ ਇੱਕ ਹੋਰ ਮਿਡੀਉਲ ਫੜਿਆ ਗਿਆ ਹੈ। ਤਿੰਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਇਹਨਾ ਦੀ ਚੱਲ ਅਚੱਲ ਜਾਇਦਾਦ ਦਾ ਵੇਰਵਾ ਵੀ ਕੱਡਿਆ ਜਾ ਰਿਹਾ ਹੈ ਜਿਸ ਨੂੰ ਵੀ ਕਾਨੂੰਨ ਅਨੁਸਾਰ ਸੀਜ ਕਰਵਾਇਆ ਜਾਵੇਗਾ।





























