
ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ ਇਸ ਮਾਣ ਸਤਿਕਾਰ ਲਈ ਸਭਨਾ ਦਾ ਕੀਤਾ ਤਹਿ ਦਿਲੋਂ ਧੰਨਵਾਦ
ਜਲੰਧਰ ਕੈਂਟ, ਐਚ ਐਸ ਚਾਵਲਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਦੇ ਜਨਮਦਿਨ ਮੌਕੇ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ. ਚਰਨਜੀਤ ਸਿੰਘ ਚੱਡਾ ਅਤੇ ਸ. ਅਮਰਜੀਤ ਸਿੰਘ ਨੇ ਕੇਕ ਕੱਟ ਕੇ ਵਧਾਈ ਦਿੱਤੀ।
ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ. ਚਰਨਜੀਤ ਸਿੰਘ ਚੱਡਾ ਨੇ ਸ਼ੋਸ਼ਲ ਮੀਡੀਆ ਤੇ ਪਾਈ ਗਈ ਮੌਜੂਦਾ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਦੇ ਜਨਮਦਿਨ ਸਬੰਧੀ ਪੋਸਟ ਦੇਖ ਕੇ ਉਨ੍ਹਾਂ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ. ਅਮਰਜੀਤ ਸਿੰਘ, ਮੀਤ ਸਕੱਤਰ ਹਰਸ਼ਰਨ ਸਿੰਘ ਚਾਵਲਾ, ਚੜ੍ਹਦੀ ਕਲਾ ਨੌਜਵਾਨ ਸਭਾ ਦੇ ਪ੍ਰਧਾਨ ਸ. ਹਰਿੰਦਰ ਸਿੰਘ ਕੋਹਲੀ (ਮੰਗੀ), ਜਸਪ੍ਰੀਤ ਸਿੰਘ ਬੰਕੀ, ਪ੍ਰਭਜੋਤ ਸਿੰਘ ਬਾਵਾ ਅਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਸੁਮੀਤ ਧੀਰ (ਕਾਕਾ) ਨੂੰ ਆਪਣੀ ਦੁਕਾਨ ਸ਼ਾਨ-ਏ-ਪੰਜਾਬ ਪਗੜੀ ਹਾਊਸ ਤੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ ਕੇਕ ਕਟਿਆ। ਸਾਬਕਾ ਪ੍ਰਧਾਨ ਸ. ਚਰਨਜੀਤ ਸਿੰਘ ਚੱਡਾ ਅਤੇ ਸ. ਅਮਰਜੀਤ ਸਿੰਘ ਦੇ ਨਾਲ ਨਾਲ ਮੌਕੇ ਤੇ ਮੌਜੂਦ ਸਾਰੇ ਪਤਵੰਤੇ ਸੱਜਣਾਂ ਨੇ ਵੀ ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਸ. ਜੋਗਿੰਦਰ ਸਿੰਘ ਟੱਕਰ ਨੇ ਇਸ ਮਾਣ ਸਤਿਕਾਰ ਲਈ ਸਭਨਾ ਦਾ ਤਹਿ ਦਿਲੋਂ ਧੰਨਵਾਦ ਕੀਤਾ।





























