ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਪਰਾਧ ਵਿਰੁੱਧ ਕਾਰਵਾਈ ਜਾਰੀ ਰਖਦੇ ਹੋਏ 8 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ – CP ਧਨਪ੍ਰੀਤ ਕੌਰ

ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ IPS ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੂਬਾ ਪੱਧਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲਗਾਤਾਰ ਮਾੜੇ ਅਨਸਰਾਂ ਉੱਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕੀਤਾ ਜਾ ਸਕੇ।

ਦੱਸ ਦੇਈਏ ਕਿ ਇਸ ਮੁਹਿੰਮ ਦੇ ਤਹਿਤ CP ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਪਿਛਲੇ 2 ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ 7 FIR ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਅਧੀਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਨਤੀਜੇ ਵਜੋਂ, ਉਨ੍ਹਾਂ ਦੇ ਕਬਜ਼ੇ ਵਿੱਚੋਂ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਇਸਦੇ ਇਲਾਵਾ, ਨਸ਼ੇ ਦੀ ਆਦਤ ਵਿਚ ਫਸੇ ਵਿਅਕਤੀਆਂ ਦੀ ਪੁਨਰਵਾਸੀ ਅਤੇ ਮਨੋਵਿਗਿਆਨਕ ਸਹਾਇਤਾ ਵੱਲ ਧਿਆਨ ਦਿੰਦਿਆਂ, ਜਲੰਧਰ ਪੁਲਿਸ ਵੱਲੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ, ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ।

ਇਸ ਸਬੰਧੀ CP ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਜਲੰਧਰ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸ਼ਹਿਰ ਬਣਾਉਣ ਵਾਸਤੇ ਸਾਡੀ ਪੁਲਿਸ ਵਚਨਬੱਧ ਹੈ। ਸਮੂਹ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਨਸ਼ਾ ਵਪਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ 112 ‘ਤੇ ਦੇਣ।

Related Articles

Leave a Reply

Your email address will not be published. Required fields are marked *

Back to top button