
ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਪ੍ਰਤੀ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖਿਲਾਫ ਸਖ਼ਤ ਕਾਰਵਾਈਆਂ ਕੀਤੀਆਂ ਗਈਆਂ। ਇਹਨਾਂ ਕਾਰਵਾਈਆਂ ਵਿੱਚ, ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 28.05 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ IPS ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ NDPS ਐਕਟ ਤਹਿਤ 6 ਮੁੱਕਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਹੋਈਆਂ ਬ੍ਰਾਮਦਗੀਆਂ ਵਿੱਚ 28.05 ਗ੍ਰਾਮ ਹੈਰੋਇਨ ਬ੍ਰਾਮਦ ਹੈ।

ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਤੇ ਨਾਲ ਨਾਲ ਨਸ਼ਿਆਂ ਦੀ ਦਲ-ਦਲ ਵਿੱਚ ਫਸੇ 12 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।
CP ਧਨਪ੍ਰੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।





























