Latestਦੁਨੀਆਂਦੇਸ਼ਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 180 ਗ੍ਰਾਮ ਹੈਰੋਇਨ ਸਮੇਤ 2 ਸਮੱਗਲਰ ਕਾਬੂ

ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ 2 ਸਮੱਗਲਰਾਂ ਨੂੰ 180 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇੱਕ ਇਤਲਾਹ ‘ਤੇ ਜਲੰਧਰ ਦੇ ਸੀ.ਆਈ.ਏ ਸਟਾਫ਼ ਨੇ ਰਾਮਾ ਮੰਡੀ ਚੌਂਕ ਤੋਂ ਸਰਵਿਸ ਰੋਡ ਦਕੋਹਾ ਰੇਲਵੇ ਕਰਾਸਿੰਗ ਤੱਕ ਗਸ਼ਤ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਕਮਲਜੀਤ ਪੁੱਤਰ ਜੋਗਿੰਦਰ ਪਾਲ ਵਾਸੀ ਸ਼ਿਵ ਨਗਰ, ਨੇੜੇ ਰੇਲਵੇ ਫਾਟਕ, ਜਲੰਧਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਜਤਿੰਦਰ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਈਜੀ-972 ਪ੍ਰੇਮ ਨਗਰ, ਮੁਹੱਲਾ ਗੋਬਿੰਦਗੜ੍ਹ ਜਲੰਧਰ ਹੁਣ ਫਲੈਟ ਨੰਬਰ 301, ਏ.ਜੀ.ਆਈ. ਨੇੜੇ ਹਵੇਲੀ ਜਲੰਧਰ ਦੀ ਸ਼ਮੂਲੀਅਤ ਸਾਹਮਣੇ ਆਈ, ਜਿਸ ਤੋਂ ਬਾਅਦ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਤੋਂ 150 ਗ੍ਰਾਮ ਹੈਰੋਇਨ ਦੀ ਵਾਧੂ ਬਰਾਮਦਗੀ ਹੋਈ, ਜਿਸ ਨਾਲ ਕੁੱਲ ਰਿਕਵਰੀ 180 ਗ੍ਰਾਮ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਦੇ ਸਰੋਤ ਅਤੇ ਮੰਜ਼ਿਲ ਬਾਰੇ ਹੋਰ ਪੁੱਛਗਿੱਛ ਕਰ ਰਹੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫਆਈਆਰ 88 ਮਿਤੀ 05-04-2024 ਅਧੀਨ 21/29-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਇਨ੍ਹਾਂ ਖ਼ਿਲਾਫ਼ ਜਲੰਧਰ ਅਤੇ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ ਹਨ । ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਇਸ ਦੌਰਾਨ ਸ੍ਰੀ ਸਵਪਨ ਸ਼ਰਮਾ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Related Articles

Leave a Reply

Your email address will not be published. Required fields are marked *

Back to top button