
CP ਨੇ ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਵਚਨਬੱਧਤਾ ਦੁਹਰਾਈ
ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਆਪਣੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਵਿਆਪਕ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਨੌਜਵਾਨ ਵੇਰਕਾ ਮਿਲਕ ਪਲਾਂਟ ਨੇੜੇ ਨਸ਼ੇ ਦੀ ਖੇਪ ਲੈ ਕੇ ਜਾ ਰਿਹਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਵੇਰਕਾ ਮਿਲਕ ਪਲਾਂਟ ਨੇੜੇ ਜਾਲ ਵਿਛਾਇਆ ਸੀ ਜਦੋਂ ਉਨ੍ਹਾਂ ਨੇ ਸਰਵਿਸ ਰੋਡ ਤੋਂ ਕਰਤਾਰਪੁਰ ਵੱਲ ਜਾ ਰਹੇ ਇੱਕ ਮੋਟਰਸਾਈਕਲ ਨੰਬਰ ਪੀ.ਬੀ.46-ਆਰ-3488 ਨੂੰ ਦੇਖਿਆ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਵਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਦੀ ਪਹਿਚਾਣ ਅਜੈ ਪਾਲ ਸਿੰਘ ਉਰਫ ਕਾਲਾ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਮੰਡਿਆਲਾ ਚੋਬਲ ਰੋਡ ਥਾਣਾ ਚਾਟੀਵਿੰਡ ਅੰਮ੍ਰਿਤਸਰ ਅਤੇ ਵਿਜੇ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਮੰਡਿਆਲਾ ਚੋਬਲ ਰੋਡ PS ਚਾਟੀਵਿੰਡ ਅੰਮ੍ਰਿਤਸਰ ਵਜੋਂ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਡਿਵੀਜ਼ਨ 1 ਜਲੰਧਰ ਵਿਖੇ ਐਫਆਈਆਰ 47 ਮਿਤੀ _27-03-2024_ ਅਧੀਨ *21-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਲੁਧਿਆਣਾ ਵਿਖੇ ਇੱਕ-ਇੱਕ ਕੇਸ ਚੱਲ ਰਿਹਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























