
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਕਈ ਥਾਵਾਂ ਤੋਂ ਛਾਪੇਮਾਰੀ ਕਰਕੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਦੋਸ਼ੀਆਂ ਪਾਸੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ 1.11 ਲੱਖ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਹੋਰ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਹਨ। ਪੁਲਿਸ ਵਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਰਟੇਲ ਨੂੰ ਅਸਮਰੱਥ ਬਣਾਉਣ ਲਈ ਹੋਰ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
















