Latestਦੁਨੀਆਂਦੇਸ਼ਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ 5 ਗੁੰਮ ਹੋਏ ਬੱਚਿਆਂ ਨੂੰ ਰੇਸਕਿਊ ਕਰਕੇ ਉਨ੍ਹਾਂ ਦੇ ਮਾਪਿਆਂ ਦੇ ਕੀਤਾ ਹਵਾਲੇ

ਜਲੰਧਰ, ਐਚ ਐਸ ਚਾਵਲਾ। ਜਲੰਧਰ ਦੇ ਪੁਲਿਸ ਕੰਟਰੋਲ ਰੂਮ ਨੂੰ ਰੇਲਵੇ ਸਟੇਸ਼ਨ ਦੇ ਕੋਲ 5 ਬੱਚਿਆਂ ਦੇ ਗੁੰਮ ਹੋਣ ਦੀ ਸੂਚਨਾ ਮਿਲੀ ਸੀ। ਜਿਸਤੇ ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 3, ਜਲੰਧਰ ਨੇ ਤੁਰੰਤ ਬੱਚਿਆਂ ਨੂੰ ਰੇਸਕਿਊ ਕੀਤਾ ਅਤੇ ਉਨ੍ਹਾਂ ਦੇ ਮਾਪਿਆਂ ਦਾ ਪਤਾ ਲਗਾਉਣ ਲਈ ਯਤਨ ਸ਼ੁਰੂ ਕੀਤੇ। ਕੁੱਝ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਪੁਲਿਸ ਬੱਚਿਆਂ ਦੇ ਮਾਤਾ-ਪਿਤਾ ਨੂੰ ਲੱਭਣ ਵਿੱਚ ਕਾਮਯਾਬ ਰਹੀ।

ਇਹ ਤੱਥ ਸਾਹਮਣੇ ਆਏ ਕਿ ਬੱਚੇ ਗਲਤੀ ਨਾਲ ਬੁੱਲੋਵਾਲ, ਹੁਸ਼ਿਆਰਪੁਰ ਤੋਂ ਬੱਸ ਰਾਹੀਂ ਸਫਰ ਕਰ ਕੇ ਜਲੰਧਰ ਆ ਗਏ ਅਤੇ ਬਾਅਦ ਵਿੱਚ ਘਰ ਦਾ ਰਸਤਾ ਭੁੱਲ ਗਏ ਸਨ। ਪੁਲਿਸ ਵਲੋਂ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ, ਜਿਨ੍ਹਾਂ ਨੇ ਪੁਲਿਸ ਦੇ ਯਤਨਾਂ ਲਈ ਧੰਨਵਾਦ ਪ੍ਰਗਟਾਇਆ।

Related Articles

Leave a Reply

Your email address will not be published. Required fields are marked *

Back to top button