ਦੇਸ਼ਦੁਨੀਆਂਪੰਜਾਬ

ਸੁਖਬੀਰ ਬਾਦਲ ਨਾਲ ਹੋਈ ਸਫ਼ਲ ਮੀਟਿੰਗ ਸਬੰਧੀ ਹਰਜਾਪ ਸੰਘਾ ਨੇ ਕੈਂਟ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਤਹਿਦਿਲੋਂ ਧੰਨਵਾਦ

ਹਰਜਾਪ ਸੰਘਾ ਦੀ ਪ੍ਰੇਰਨਾ ਸਦਕਾ ਰਾਜਵੀਰ ਸਿੰਘ ਢਿਲੋਂ ਅਤੇ ਰਾਜੀਵ ਮਸੀਹ ਦਾ “ਆਪ” ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਤੇ ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਸ. ਹਰਜਾਪ ਸਿੰਘ ਸੰਘਾ ਨੇ ਪਾਰਟੀ ਦੇ ਸਾਰੇ ਵਰਕਰਾਂ ਅਤੇ ਸੀਨੀਅਰ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਪਾਰਟੀ ਪ੍ਰਧਾਨ ਜੀ ਸ. ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣਾ ਬਹੁਮੁੱਲਾ ਸਮਾਂ ਸਮਰਪਿਤ ਕੀਤਾ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਕੀਮਤੀ ਸੁਝਾਵਾਂ ਦੀ ਦਿਲੋਂ ਸ਼ਲਾਘਾ ਕੀਤੀ।

ਹਲਕਾ ਇੰਚਾਰਜ ਹਰਜਾਪ ਸਿੰਘ ਨੇ ਕਿਹਾ ਕਿ ਅਸੀਂ ਸਰਕਲ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਬਾਰੇ ਵਿਚਾਰ-ਵਟਾਂਦਰਾ ਕਰਨ, ਅੰਤਮ ਰੂਪ ਦੇਣ ਅਤੇ ਨਿਯੁਕਤ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਸਰਕਲ ਵਾਰ ਮੀਟਿੰਗਾਂ ਕਰਾਂਗੇ, ਜਿਸ ਵਿੱਚ ਸਮੂਹ ਵਰਕਰਾਂ ਦੀ ਸਰਗਰਮ ਭਾਗੀਦਾਰੀ ਸਾਡੀ ਸਮੂਹਿਕ ਸਫਲਤਾ ਲਈ ਮਹੱਤਵਪੂਰਨ ਹੋਵੇਗੀ। ਉਨ੍ਹਾਂ ਕੈਂਟ ਹਲਕੇ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀ ਸਾਰੇ ਆਪਣੇ ਸਾਂਝੇ ਟੀਚਿਆਂ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖੀਏ ਅਤੇ ਆਪਣੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਆਵਾਜ਼ ਬੁਲੰਦ ਕਰੀਏ।

ਇਸ ਮੌਕੇ ਸ. ਹਰਜਾਪ ਸਿੰਘ ਸੰਘਾ ਦੀ ਪ੍ਰੇਰਨਾ ਸਦਕਾ ਰਾਜਵੀਰ ਸਿੰਘ ਢਿਲੋਂ ਅਤੇ ਰਾਜੀਵ ਮਸੀਹ (ਸਟੇਟ ਇੰਵੇਟ ਇਚਾਰਜ ਆਮ ਆਦਮੀ ਪਾਰਟੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ) ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪੇ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਉਕਤ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਲੰਧਰ ਕੈਂਟ ਹਲਕੇ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button