
ਜਲੰਧਰ, (PRIME INDIAN NEWS) :- ਜਲੰਧਰ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਬਹੁਜਨ ਸਮਾਜ ਪਾਰਟੀ (BSP) ਦੇ ਉਮੀਦਵਾਰ ਬਲਵਿੰਦਰ ਕੁਮਾਰ ਨੇ ਅੱਜ ਡੀਸੀ ਦਫਤਰ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਦੋਵੇਂ ਉਮੀਦਵਾਰ ਆਪਣੇ ਸਮਰਥਕਾਂ ਦੇ ਨਾਲ ਡੀਸੀ ਦਫਤਰ ਪਹੁੰਚੇ ਅਤੇ ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਦੇ ਕਮਰੇ ਵਿੱਚ ਇਕੱਠਿਆਂ ਹੀ ਪ੍ਰਵੇਸ਼ ਕੀਤਾ ਅਤੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ।

ਗੌਰਤਲਬ ਹੈ ਕਿ ਸੁਸ਼ੀਲ ਕੁਮਾਰ ਰਿੰਕੂ 2019 ‘ਚ ਆਮ ਆਦਮੀ ਪਾਰਟੀ ਤੋਂ ਸਾਂਸਦ ਬਣੇ ਸਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਨ। ਉਥੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਕੱਟੜ ਸਮਰਥਕ ਅਤੇ ਨਿਧੜਕ ਆਗੂ ਹਨ ਅਤੇ ਉਨ੍ਹਾਂ ਨੇ 2019 ‘ਚ 2 ਲੱਖ 4783 ਵੋਟਾਂ ਹਾਸਲ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।





























