ਦੇਸ਼ਦੁਨੀਆਂਪੰਜਾਬ

ਆਜ਼ਾਦੀ ਦਿਹਾੜੇ ਸਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ, DC ਨੇ ਲਈ ਮਾਰਚ ਪਾਸਟ ਤੋਂ ਸਲਾਮੀ

15 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਝੰਡਾ

ਜਲੰਧਰ, ਐਚ ਐਸ ਚਾਵਲਾ। ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਫ਼ਸਰ ਵੈਭਵ ਚੌਧਰੀ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਰ.ਏ.ਐਫ. ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਜਲੰਧਰ ਪੁਲਿਸ ਕਮਿਸ਼ਨਰੇਟ, ਆਰ.ਟੀ.ਸੀ. ਪੀ.ਏ.ਪੀ., ਆਈ.ਆਰ.ਬੀ.ਐਨ., ਪੰਜਾਬ ਹੋਮ ਗਾਰਡ, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡੀ.ਐਸ.ਐਸ.ਡੀ. ਸਕੂਲ, ਲਾਇਲਪੁਰ ਖਾਲਸਾ ਕੰਨਿਆ ਹਾਈ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਟੁੱਕੜੀਆਂ ਅਤੇ ਪੀ.ਏ.ਪੀ. ਜਲੰਧਰ ਦਾ ਬਰਾਸ ਬੈਂਡ ਸ਼ਾਮਲ ਸੀ।

ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਬਾਅਦ ਐਚ.ਐਮ.ਵੀ. ਕਾਲਜ ਜਲੰਧਰ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਐਸ.ਡੀ. ਫੁੱਲਰਵਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗੱਤਕਾ, ਟੈਂਟ ਪੈਗਿੰਗ ਅਤੇ ਪੀ.ਏ.ਪੀ. ਦੇ ਬੈਂਡ ਵੱਲੋਂ ਵੀ ਰਿਹਰਸਲ ਦੌਰਾਨ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ। ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ।

Related Articles

Leave a Reply

Your email address will not be published. Required fields are marked *

Back to top button