
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਆਪਣੇ ਅਹੁਦੇਦਾਰਾਂ ਵਲੋਂ ਇੱਕ ਸਾਂਝੇ ਤੌਰ ਤੇ ਬਿਆਨ ਕੀਤਾ ਹੈ ਕਿ ਜੇਕਰ ਸੁਖਬੀਰ ਬਾਦਲ ਦਾ ਕੋਈ ਸਿਆਸੀ ਨੁਕਸਾਨ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਯੂਰਪ ਹਰ ਕੁਰਬਾਨੀ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਸਾਫ਼-ਸੁੱਥਰੀ ਅਕਸ ਦੇ ਮਾਲਕ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ।
ਸ. ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰ ਸ. ਸੁਖਬੀਰ ਸਿੰਘ ਬਾਦਲ ਦੀ ਹੀ ਅਗਵਾਈ ਵਿੱਚ ਸੂਬੇ ਦੀ ਤਰੱਕੀ ਅਤੇ ਵਿਕਾਸ ਨੂੰ ਵੇਖਦੇ ਹਨ ਅਤੇ ਉਨ੍ਹਾਂ ਦੀ ਹੀ ਕਮਾਂਡ ਹੇਠ ਹੀ ਕੰਮ ਕਰਦੇ ਹੋਏ ਪਾਰਟੀ ਦੀ ਮਜ਼ਬੂਤੀ ਚਾਹੁੰਦੇ ਹਨ ਜੋਕਿ ਇੱਕ ਅਟੱਲ ਸਚਾਈ ਹੈ।





























