
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 30 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ਵਿਖੇ ਇੱਕ ਇਤਲਾਹ ਦੇ ਆਧਾਰ ‘ਤੇ ਚੈਕਿੰਗ ਕੀਤੀ ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਡੂੰਘਾਈ ਨਾਲ ਤਲਾਸ਼ੀ ਲੈਣ ਉਪਰੰਤ ਉਕਤ ਨੌਜਵਾਨਾਂ ਦੇ ਕਬਜ਼ੇ ‘ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਪੂਹਲਾ ਥਾਣਾ ਭੀਖੀ ਵਿੰਧ, ਤਰਨਤਾਰਨ ਅਤੇ ਨਵਤੇਜ ਸਿੰਘ ਉਰਫ ਨਵ ਪੁੱਤਰ ਕੁਲਵਿੰਦਰ ਸਿੰਘ ਵਾਸੀ ਥਾਣਾ ਅਮਰਗੜ੍ਹ, ਤਰਨਤਾਰਨ ਵਜੋਂ ਹੋਈ ਹੈ।
ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਨੰਬਰ 10, ਮਿਤੀ: 07.02.2025, ਧਾਰਾ: 21-61-85 ਐਨ.ਡੀ.ਪੀ.ਐਸ ਐਕਟ ਥਾਣਾ ਡਵੀਜ਼ਨ ਨੰ.1, ਜਲੰਧਰ ਦਰਜ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।





























