ਦੇਸ਼ਦੁਨੀਆਂਪੰਜਾਬ

ਲਸੂੜੀ ਮੁਹੱਲਾ ਵਿਖੇ ਮਹਿਲਾ ਨਾਲ ਵਾਲੀਆਂ ਖੋਹਣ ਦੀ ਵਾਰਦਾਤ ਸਬੰਧੀ ਮਾਮਲਾ ਦਰਜ, ਦੋਸ਼ੀਆਂ ਦੀ ਭਾਲ ਜਾਰੀ – ACP ਆਤਿਸ਼ ਭਾਟੀਆ

ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਲਸੂੜੀ ਮੁਹੱਲਾ ਵਿਖੇ ਮਹਿਲਾ ਨਾਲ ਵਾਲੀਆਂ ਖੋਹਣ ਦੀ ਵਾਰਦਾਤ ਸਬੰਧੀ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਸ਼੍ਰੀ ਆਤਿਸ਼ ਭਾਟੀਆ, PPS, ACP-West, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 5 ਅਧੀਨ ਆਉਂਦੇ ਲਸੂੜੀ ਮੁਹੱਲਾ ਇਲਾਕੇ ਨਾਲ ਸਬੰਧਤ ਇੱਕ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸੀ।

ਉਨ੍ਹਾਂ ਦੱਸਿਆ ਕਿ ਅੱਜ ਮਿਤੀ 07/09/2026 ਨੂੰ ਥਾਣਾ ਡਵੀਜ਼ਨ ਨੰਬਰ 5 ਨੂੰ ਸੂਚਨਾ ਪ੍ਰਾਪਤ ਹੋਈ ਕਿ ਇੱਕ ਮਹਿਲਾ ਸੈਰ ਕਰਨ ਲਈ ਜਾ ਰਹੀ ਸੀ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਗੱਲਬਾਤ ਕਰਨ ਦੇ ਬਹਾਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ।

ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਵਿਖੇ ਤੁਰੰਤ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।

Related Articles

Back to top button