
43.25 ਗ੍ਰਾਮ ਹੈਰੋਇਨ ਅਤੇ 5250 ਐਮ.ਐਲ ਸ਼ਰਾਬ ਸਮੇਤ 2 ਦੋ-ਪਹੀਆ ਵਾਹਨ ਕੀਤੇ ਬ੍ਰਾਮਦ
ਜਲੰਧਰ, ਐਚ ਐਸ ਚਾਵਲਾ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆ ਖਿਲਾਫ ਸਖ਼ਤ ਕਾਰਵਾਈਆਂ ਕਰਦਿਆ ਹੋਇਆ 06 ਦੋਸ਼ੀਆਂ ਨੂੰ 43.25 ਗ੍ਰਾਮ ਹੈਰੋਇਨ, 5250 ਐਮ.ਐਲ ਸ਼ਰਾਬ ਸਮੇਤ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਬ੍ਰਾਮਦ ਕੀਤਾ ਗਿਆ।


ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ IPS ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਇਨ੍ਹਾਂ ਯਤਨਾਂ ਕਾਰਨ ਵੱਖ-ਵੱਖ ਥਾਣਿਆ ਦੇ ਵਿੱਚ NDPS ਐਕਟ ਤਹਿਤ 3 ਮੁੱਕਦਮੇ ਦਰਜ ਕਰਕੇ 5 ਦੋਸ਼ੀਆਂ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਨਾਲ ਗ੍ਰਿਫ਼ਤਾਰ ਕੀਤਾ ਗਿਆ। ਇਸੇ ਹੀ ਮੁਹਿੰਮ ਦੌਰਾਨ *01 ਮੁਕੱਦਮਾ ਐਕਸ਼ਾਈਜ ਐਕਟ ਦੇ ਅਧੀਨ ਦਰਜ ਕਰਕੇ ਅਤੇ 01 ਦੋਸ਼ੀ ਕੋਲੋਂ 5250 ਐਮ.ਐਲ ਸ਼ਰਾਬ* ਬ੍ਰਾਮਦ ਕੀਤੀ ਗਈ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਕਾਰਵਾਈ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀ ਜਾਵੇਗਾ। ਇਸ ਮੁਹਿੰਮ ਤਹਿਤ ਹੀ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ-ਵਸੇਬਾ ਲਈ 06 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ।
CP ਧਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। “ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।”





























