ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ IPS ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ, ਜਿਸਦਾ ਮਕਸਦ ਜਲੰਧਰ ਨੂੰ ਨਸ਼ਾ ਰਹਿਤ ਬਣਾਉਣਾ ਹੈ।
ਗੌਰਤਲਬ ਹੈ ਕਿ ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਰਹਿਤ ਬਣਾਉਣ ਦੀ ਕੋਸ਼ਿਸ਼ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਮਿਸ਼ਨਰ ਪੁਲਿਸ ਸ੍ਰੀਮਤੀ ਧਨਪ੍ਰੀਤ ਕੌਰ, IPS ਦੀ ਅਗਵਾਈ ਹੇਠ ਅਪਰਾਧ ਖ਼ਿਲਾਫ਼ ਆਪਣੇ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਕਮਿਸ਼ਨਰੇਟ ਜਲੰਧਰ ਦੇ ਅਧੀਨ ਥਾਣਿਆਂ ਵਿੱਚ ਕੁੱਲ 5 FIR’s ਦਰਜ ਕੀਤੀਆਂ ਗਈਆਂ ਹਨ।
CP ਧਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕਾਰਵਾਈ ਤਹਿਤ 5 ਆਰੋਪੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਜਿਹਨਾਂ ਵਿਚੋ ਕੁੱਝ ਆਦਤਨ ਅਪਰਾਧੀ ਹਨ। ਪੁਲਿਸ ਨੇ ਇਨ੍ਹਾਂ ਆਰੋਪੀਆਂ ਕੋਲੋਂ 90 ਗ੍ਰਾਮ ਹੀਰੋਇਨ ਵੀ ਬਰਾਮਦ ਕੀਤੀ ਹੈ।
ਇਸਦੇ ਨਾਲ-ਨਾਲ ਪੁਲਿਸ ਵੱਲੋਂ ਨਸ਼ੇ ਦੇ ਦਲਦਲ ‘ਚ ਫਸੇ ਵਿਅਕਤੀਆਂ ਦੇ ਪੁਨਰਵਾਸ ਲਈ ਵੀ ਖਾਸ ਕਦਮ ਚੁੱਕੇ ਗਏ ਹਨ। ਕੁੱਲ 14 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 11 ਨੂੰ OOAT ਕੇਂਦਰਾਂ ਵਿੱਚ ਅਤੇ 1 ਨੂੰ NDPS ਐਕਟ ਦੀ ਧਾਰਾ 64A ਅਧੀਨ ਅਤੇ 2 ਨੂੰ ਸਰਕਾਰੀ ਡੀ-ਐਡੀਕਸ਼ਨ ਸੈਂਟਰਾਂ ਰੈਫ਼ਰ ਕੀਤਾ ਗਿਆ।
CP ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।























































