
ਪਾਰਟੀ ਹਾਈਕਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ , ਕਿਹਾ – ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ
ਜਲੰਧਰ, ਐਚ ਐਸ ਚਾਵਲਾ। ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੇ ਗਏ ਇੱਕ ਸਮਾਰੋਹ ਦੌਰਾਨ ਪਾਰਟੀ ਹਾਈਕਮਾਨ ਨੇ ਦੁਆਬੇ ਦੇ ਨਿਧੜਕ ਜਰਨੈਲ ਅਤੇ ਪਾਰਟੀ ਜੁਝਾਰੂ ਆਗੂ ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ‘ਆਪ’ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ (State Vice President Punjab) ਨਿਯੁਕਤ ਕੀਤਾ ਹੈ। ਰੰਧਾਵਾ ਦੀ ਇਸ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਅਤੇ ‘ਆਪ’ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ, ਜਿਸਦੇ ਚਲਦਿਆਂ ਉਨ੍ਹਾਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ।


ਇਸ ਮੌਕੇ ਰਮਣੀਕ ਸਿੰਘ ਰੰਧਾਵਾ ਨੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਡਾ. ਸੰਦੀਪ ਪਾਠਕ ਰਾਸ਼ਟਰੀ ਜਨਰਲ ਸਕੱਤਰ, ਮੁੱਖਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਪੰਜਾਬ, ਜਗਰੂਪ ਸਿੰਘ ਸੇਖਵਾਂ ਜਨਰਲ ਸੈਕਟਰੀ ਪੰਜਾਬ, ਹਰਚਰਨ ਸਿੰਘ ਬਰਸਟ ਜਨਰਲ ਸੈਕਟਰੀ ਪੰਜਾਬ, MLA ਮਨਜਿੰਦਰ ਸਿੰਘ ਲਾਲਪੁਰਾ, ਪ੍ਰਧਾਨ ਯੂਥ ਵਿੰਗ ਪੰਜਾਬ ਸਹਿਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਬੇਹਤਰੀ ਤੇ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਗੌਰਤਲਬ ਹੈ ਕਿ ਰਮਣੀਕ ਸਿੰਘ ਰੰਧਾਵਾ ਨੇ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦਾ ਵਫ਼ਾਦਾਰ ਆਗੂ ਬਣਕੇ ਪਾਰਟੀ ਵਲੋਂ ਦਿੱਤੀ ਹਰ ਜਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ, ਜਿਸਦੇ ਚਲਦਿਆਂ ਉਹ ਜਲੰਧਰ ਡਿਸਟ੍ਰਿਕ ਯੂਥ ਵਿੰਗ ਪ੍ਰਧਾਨ, ਸਟੇਟ ਜੁਆਇੰਟ ਸੈਕਟਰੀ ਪੰਜਾਬ ਅਤੇ ਲੋਕਸਭਾ ਇੰਚਾਰਜ ਜਲੰਧਰ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਹ ਹੀ ਨਹੀਂ ਉਹ ਵਿਸ਼ਵ ਪ੍ਰਸਿੱਧ ਜਲੰਧਰ ਦੀ ਸੁਰਜੀਤ ਹਾਕੀ ਸੁਸਾਇਟੀ ਦੇ ਮੀਤ ਪ੍ਰਧਾਨ ਵੀ ਹਨ ਅਤੇ ਜਲੰਧਰ ਦੇ ਉੱਘੇ ਸਮਾਜ ਸੇਵਕ ਵਜੋਂ ਵੀ ਜਾਣੇ ਜਾਂਦੇ ਹਨ।

ਰਮਣੀਕ ਸਿੰਘ ਰੰਧਾਵਾ ਨੇ ਸੂਬੇ ਦੇ ਪਾਰਟੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀ ਸਾਰੇ ਇਕਜੁੱਟ ਹੋ ਕੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਦੀ ਆਮ ਜਨਤਾ ਦੇ ਹਿਤਾਂ ਲਈ ਲਾਗੂ ਕੀਤੀਆਂ ਭਲਾਈ ਸਕੀਮਾਂ ਅਤੇ ਪਾਰਟੀ ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਈਏ ਅਤੇ ਆਣ ਵਾਲੀਆਂ ਲੋਕਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜੀਏ ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਵਿਕਾਸਸ਼ੀਲ ਸੂਬਾ ਬਣਾਇਆ ਜਾ ਸਕੇ।





























