
ਕਿਹਾ – ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਆਗੂਆਂ ਨੂੰ ਵੀ ਕੌਰ ਕਮੇਟੀ ਮੈਂਬਰ ਜਾਂ ਹੋਰ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾਵੇ
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ 33 ਜ਼ਿਲ੍ਹਿਆਂ (ਸ਼ਹਿਰੀ ਅਤੇ ਦਿਹਾਤੀ) ਦੇ ਪ੍ਰਧਾਨਾਂ ਦਾ ਐਲਾਨ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁੱਖੀ ਸ. ਇਕਬਾਲ ਸਿੰਘ ਭੱਟੀ ਨੇ ਭਰਪੂਰ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਆਬਜ਼ਰਵਰਾਂ ਅਤੇ ਜ਼ਿਲ੍ਹਾ ਡੈਲੀਗੇਟਾਂ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਪਾਰਟੀ ਮੁੱਖ ਦਫਤਰ ਨੂੰ ਰਿਪੋਰਟਾਂ ਸੌਂਪਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸਤੋਂ ਬਾਅਦ ਸ. ਬਾਦਲ ਨੇ ਸਮੂਹ ਆਗੂਆਂ ਦੀ ਸਹਿਮਤੀ ਨਾਲ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਸਾਰੇ ਨਵੇਂ ਬਣੇ ਜਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਅੰਦਰ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਸ. ਭੱਟੀ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪਾਸੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਸ਼ੁਰੂ ਤੋਂ ਹੀ ਪਾਰਟੀ ਪ੍ਰਤੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦਾ ਆ ਰਿਹਾ ਹੈ ਅਤੇ ਪਾਰਟੀ ਨਾਲ ਹਰ ਵਕਤ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਆਗੂਆਂ ਨੂੰ ਵੀ ਕੌਰ ਕਮੇਟੀ ਮੈਂਬਰ ਜਾਂ ਹੋਰ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾਵੇ ਤਾਂ ਜੋ ਅਸੀਂ ਅੱਗੇ ਨਾਲੋਂ ਹੋਰ ਵੀ ਵੱਧ ਚੜ੍ਹ ਕੇ ਪਾਰਟੀ ਦੀ ਬੇਹਤਰੀ ਲਈ ਸੇਵਾ ਕਰਦੇ ਰਹੀਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ, ਜਗਵੰਤ ਸਿੰਘ ਲਹਿਰਾ ਪ੍ਰਧਾਨ ਇਟਲੀ ਯੂਨਿਟ, ਲਖਵਿੰਦਰ ਸਿੰਘ ਡੋਗਰਾਂਵਾਲ ਸਕੱਤਰ ਜਨਰਲ ਇਟਲੀ ਯੂਨਿਟ, ਜਥੇਦਾਰ ਗੁਰਚਰਨ ਸਿੰਘ ਭੂੰਗਰਨੀ ਸੀਨੀਅਰ ਮੀਤ ਪ੍ਰਧਾਨ ਇਟਲੀ, ਜਗਜੀਤ ਸਿੰਘ ਫ਼ਤਿਹਗੜ੍ਹ ਜਨਰਲ ਸਕੱਤਰ ਇਟਲੀ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ, ਸੁਰਜੀਤ ਸਿੰਘ ਮਾਣਾ ਜਨਰਲ ਸਕੱਤਰ ਫਰਾਂਸ, ਜਸਪ੍ਰੀਤ ਸਿੰਘ ਅਟਵਾਲ ਯੂਥ ਪ੍ਰਧਾਨ ਯੂਰਪ, ਮਾਸਟਰ ਅਵਤਾਰ ਸਿੰਘ, ਲਾਭ ਸਿੰਘ ਭੰਗੂ ਪ੍ਰਧਾਨ ਸਪੇੰਨ ਯੂਨਿਟ, ਮਸਤਾਨ ਸਿੰਘ ਨੋਰਾ ਪ੍ਰਧਾਨ ਨੋਰਵੇ ਯੂਨਿਟ ਆਦਿ ਮੌਜੂਦ ਸਨ।





























