ਦੇਸ਼ਦੁਨੀਆਂਪੰਜਾਬ

ਜਲੰਧਰ: ਕਾਰ ਵਿੱਚੋਂ ਪੈਸੇ ਕੱਢ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਘਟਨਾ ਦੀ ਕੀਤੀ ਜਾ ਰਹੀ ਹੈ ਜਾਂਚ – ADCP ਮੁਖਤਿਆਰ ਰਾਏ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਮੁਖਤਿਆਰ ਰਾਏ, PPS, ADCP City-1, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਦੇ ਅਧੀਨ ਆਉਂਦੇ ਕੇਸਰ ਪੈਟਰੋਲ ਪੰਪ ਦੇ ਬਾਹਰ ਅੱਜ ਸ਼ਾਮ ਕਰੀਬ 8:30 ਵਜੇ ਇੱਕ ਵਿਅਕਤੀ ਆਪਣੀ ਕਾਰ ਦਾ ਪੰਚਰ ਲਗਵਾ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਵੱਲੋਂ ਉਸਦੀ ਕਾਰ ਵਿੱਚੋਂ ਪੈਸੇ ਕੱਢ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ।

ਘਟਨਾ ਸਬੰਧੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਟੈਕਨੀਕਲ ਤਰੀਕੇ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਵਿੱਚ ਸ਼ਾਮਲ ਵਿਅਕਤੀ ਦੀ ਪਛਾਣ ਕਰਕੇ ਉਸਨੂੰ ਕਾਬੂ ਕੀਤਾ ਜਾ ਸਕੇ।

ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਕਾਬੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨਾਂ ਵਿੱਚ ਕੀਮਤੀ ਸਮਾਨ ਜਾਂ ਨਕਦੀ ਬਿਨਾਂ ਨਿਗਰਾਨੀ ਨਾ ਛੱਡਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।

Related Articles

Leave a Reply

Your email address will not be published. Required fields are marked *

Back to top button