
ਜਲੰਧਰ ਕੈਂਟ, ਸੈਵੀ ਚਾਵਲਾ/ਰਮਨ ਜਿੰਦਲ। ਜਲੰਧਰ ਕੈਂਟ ਦੇ ਲੇਬਰ ਚੌਂਕ ਵਿਖੇ ਆਮ ਆਦਮੀ ਪਾਰਟੀ ਦੇ ਜਲੰਧਰ ਕੈਂਟ ਤੋਂ ਬਲਾਕ ਪ੍ਰਧਾਨ ਸ. ਸਵਿੰਦਰ ਸਿੰਘ ਖੱਟਰ ਦੀ ਅਗਵਾਈ ‘ਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼੍ਰੀਮਤੀ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਸੁਭਾਸ਼ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਗਰਵਾਸੀਆਂ ਵਲੋਂ ਉਨ੍ਹਾਂ ਦਾ ਫੁੱਲਮਾਲਾਵਾਂ ਪਾ ਕੇ ਸਵਾਗਤ ਕੀਤਾ ਗਿਆ।
ਉਪਰੰਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਛੋਟੇ ਬੱਚਿਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਹਲਕਾ ਇੰਚਾਰਜ ਸ਼੍ਰੀਮਤੀ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਸੁਭਾਸ਼ ਭਗਤ ਨੇ ਸਮੂਹ ਦੇਸ਼ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਜੋ ਅਸੀ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਹ ਆਜ਼ਾਦੀ ਸਾਡੇ ਸ਼ਹੀਦਾਂ ਦੀ ਦੇਣ ਹੈ, ਜਿਸਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ।
ਇਸ ਸਮਾਗਮ ਵਿੱਚ ਨਗਰਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਜੈ ਹਿੰਦ, ਜੈ ਭਾਰਤ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਲਗਾ ਕੇ ਦੇਸ਼ਭਗਤੀ ਵਾਲਾ ਮਾਹੌਲ ਬਣਾ ਦਿੱਤਾ, ਜੋਕਿ ਦੇਖਣਯੋਗ ਸੀ।
ਸਮਾਗਮ ਦੌਰਾਨ ਪ੍ਰਬੰਧਕਾਂ ਨੇ ਨਗਰਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਟੇਜ ਸਕੱਤਰ ਦੀ ਭੂਮਿਕਾ ਖੁੱਦ ਬਲਾਕ ਪ੍ਰਧਾਨ ਸਵਿੰਦਰ ਸਿੰਘ ਖੱਟਰ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਮੌਕੇ ਹਲਕਾ ਇੰਚਾਰਜ ਸ਼੍ਰੀਮਤੀ ਰਾਜਵਿੰਦਰ ਕੌਰ ਥਿਆੜਾ ਅਤੇ ਚੇਅਰਮੈਨ ਸੁਭਾਸ਼ ਭਗਤ, ਬਲਾਕ ਪ੍ਰਧਾਨ ਸਵਿੰਦਰ ਸਿੰਘ ਖੱਟਰ, ਕੌਂਸਲਰ ਮੋਂਟੂ ਸਭਰਵਾਲ, ਰਜਿੰਦਰ ਕੁਮਾਰ ਬਾਂਸਲ, ਅਨਿਲ ਚੌਹਾਨ, ਅਨਿਲ ਕਨੋਜਿਆ, ਯੂਥ ਪ੍ਰਧਾਨ ਰਾਹੁਲ ਅਗਰਵਾਲ, ਜੋਗਿੰਦਰ ਸਿੰਘ ਟੱਕਰ, ਹਰਜੀਤ ਸਿੰਘ ਟੱਕਰ, ਸੁਰੇਸ਼ ਕੁਮਾਰ ਦੁੱਗਲ, ਹਰਪ੍ਰੀਤ ਸਿੰਘ ਭਸੀਨ, ਜਗਮੋਹਨ ਸਿੰਘ ਖਹਿਰਾ, ਰਾਜ ਕੁਮਾਰ ਰਾਜਾ, ਜਸਪ੍ਰੀਤ ਸਿੰਘ ਰਾਜਾ, ਨਿਖਿਲ ਵਧਵਾ, ਪੂਰਨ ਸਿੰਘ ਚੀਨੀ ਆਦਿ ਮੌਜੂਦ ਸਨ।
















