
ਜਲੰਧਰ, ਐਚ ਐਸ ਚਾਵਲਾ। ਜਲੰਧਰ ਦੇ ਆਦਮਪੁਰ ਅਧੀਨ ਪੈਂਦੇ ਅਲਾਵਲਪੁਰ ‘ਚ ਸ਼ਨੀਵਾਰ ਸਵੇਰੇ ਇਕ ਨੌਜਵਾਨ ਦੀ ਸਿਰ ਵੱਢੀ ਹੋਈ ਲਾਸ਼ ਮਿਲਣ ਤੇ ਇਲਾਕੇ ‘ਚ ਸਨਸਨੀ ਫੇਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਦੇ ਤੌਰ ਤੇ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਦਮਪੁਰ ਦੇ ਇਕ ਨੌਜਵਾਨ ਨੇ ਰਿੰਕਾ ਦਾ ਕਤਲ ਕਰਕੇ ਉਸ ਦਾ ਸਿਰ ਵੱਢ ਕੇ ਨਹਿਰ ‘ਚ ਸੁੱਟ ਦਿੱਤਾ ਗਿਆ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।





























