
ਕਿਹਾ – ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ , ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ‘ਚ ਵੀ ਰੁਚੀ ਰੱਖ ਕੇ ਆਪਣੇ ਮਾਤਾ-ਪਿਤਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨ
ਕਿਹਾ – “ਆਪ” ਦੀ ਮੌਜੂਦਾ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ
ਜਲੰਧਰ, ਐਚ ਐਸ ਚਾਵਲਾ। ਸੂਬਾ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਪੰਜਾਬ ਵਿੱਚ ਖੇਡਾਂ ਨੂੰ ਵਧਾਵਾ ਦੇ ਰਹੀ ਹੈ, ਜਿਸਦੇ ਚਲਦਿਆਂ ਜਲੰਧਰ ਦੇ ਸਪੋਰਟਸ ਸਕੂਲ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਗੇਮਾਂ ਕਰਵਾਈਆਂ ਗਈਆਂ। ਜਿਸ ਵਿੱਚ ਮੁੰਡੇ ਅਤੇ ਕੁੜੀਆਂ ਦੀਆਂ ਵਾਲੀਬਾਲ ਦੀਆਂ ਗੇਮਾਂ ਅਤੇ ਚੈਸ ਦੀਆਂ ਗੇਮਾਂ ਕਰਵਾਈਆਂ ਗਈਆਂ। ਇਹ ਗੇਮਾਂ 15 ਨਵੰਬਰ ਤੋਂ ਸ਼ੁਰੂ ਹੋਈਆਂ ਸਨ ਅਤੇ 20 ਨਵੰਬਰ ਨੂੰ ਇਹ ਸਮਾਪਤ ਹੋ ਗਈਆਂ।
ਇਨ੍ਹਾਂ ਗੇਮਾਂ ਵਿੱਚ ਵਾਲੀਬਾਲ ਦੀਆਂ ਜੇਤੂ ਟੀਮਾਂ ਨੂੰ ਬੀਬਾ ਰਾਜਵਿੰਦਰ ਕੌਰ ਥਿਆੜਾ ਨੇ ਇਨਾਮਾਂ ਦੇ ਨਾਲ ਨਿਵਾਜਿਆ ਅਤੇ ਆਪਣਾ ਆਸ਼ੀਰਵਾਦ ਦਿੱਤਾ। ਇਸ ਮੌਕੇ ਬੀਬਾ ਥਿਆੜਾ ਨੇ ਬੱਚਿਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਨੇ, ਇਸ ਲਈ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ‘ਚ ਵੀ ਰੁਚੀ ਰੱਖ ਕੇ ਆਪਣੇ ਮਾਤਾ-ਪਿਤਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨ।
ਬੀਬਾ ਥਿਆੜਾ ਨੇ ਬੱਚਿਆਂ ਨੂੰ ਵਿਸ਼ਵਾਸ ਦਵਾਉਂਦਿਆ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਦੀ ਮੌਜੂਦਾ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਜੀ ਅਤੇ ਵਾਲੀਬਾਲ ਦੇ ਕੋਚ ਸਾਹਿਬਾਨ ਮੌਜੂਦ ਸਨ।





























