
ਜਲੰਧਰ, ਐਚ ਐਸ ਚਾਵਲਾ। ਜਲੰਧਰ ‘ਚ 2 ਹੋਰ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਲੰਧਰ ‘ਚ ਵਾਰਡ 63 ਤੋਂ ਜੈਤੂ ਰਹੀ ਭਾਜਪਾ ਦੀ ਸੁਲੇਖਾ ਭਗਤ ਅਤੇ ਵਾਰਡ ਨੰਬਰ 46 ਤੋਂ ਆਜ਼ਾਦ ਉਮੀਦਵਾਰ ਤਰਸੇਮ ਲਖੌਤਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੋਵੇਂ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਾ.ਰਵਜੋਤ ਸਿੰਘ ਹਾਜ਼ਰ ਸਨ। ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਹੁਣ ‘ਆਪ’ ਦਾ ਮੇਅਰ ਬਣਨਾ ਲਗਭਗ ਤੈਅ ਹੈ।





























