ਦੇਸ਼ਦੁਨੀਆਂਪੰਜਾਬ

ਜਲੰਧਰ ਤੋਂ ਪਵਨ ਕੁਮਾਰ ਟੀਨੂ ਹੋਣਗੇ “ਆਪ” ਦੇ ਉਮੀਦਵਾਰ, ਪਾਰਟੀ ਹਾਈਕਮਾਨ ਨੇ ਜਾਰੀ ਕੀਤੀ ਤੀਸਰੀ ਲਿਸਟ

ਜਲੰਧਰ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਹਾਈਕਮਾਨ ਨੇ ਜਲੰਧਰ ਲੋਕਸਭਾ ਹਲਕੇ ਤੋਂ ਪਵਨ ਕੁਮਾਰ ਟੀਨੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸਦੀ ਘੋਸ਼ਣਾ ਹੋਣ ਤੇ ਪਵਨ ਕੁਮਾਰ ਟੀਨੂ ਨੇ ਨਿਰਮਲ ਕੁਟੀਆ ਸੀਚੇਵਾਲ ਪਹੁੰਚ ਕੇ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਤੋਂ ਅਸ਼ੀਰਵਾਦ ਲਿਆ।

ਇਸਦੇ ਨਾਲ ਨਾਲ ਪਾਰਟੀ ਹਾਈਕਮਾਨ ਨੇ ਫਿਰੋਜਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਪਾਰਟੀ ਹਾਈਕਮਾਨ ਵਲੋਂ ਅੱਜ ਤੀਸਰੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button