ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਥਾਣਾ ਆਦਮਪੁਰ ਦੀ ਪੁਲਿਸ ਵੱਲੋਂ 500 ਗ੍ਰਾਮ ਆਈਸ ਸਮੇਤ ਇੱਕ ਵਿਦੇਸ਼ੀ ਔਰਤ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪਰਮਿੰਦਰ ਸਿੰਘ ਹੀਰ PPS, ਪੁਲਿਸ ਕਪਤਾਨ ਸਥਾਨਿਕ, ਸ਼੍ਰੀ ਸਰਬਜੀਤ ਰਾਏ, ਪੀ.ਪੀ.ਐਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਅਤੇ ਸ੍ਰੀ ਇੰਦਰਜੀਤ ਸਿੰਘ PPS, ਉਪ ਪੁਲਿਸ ਕਪਤਾਨ, ਡੀਟੈਕਟਿਵ ਕਮ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਵਿਦੇਸ਼ੀ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਗ੍ਰਾਮ ਆਈਸ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਇੰਦਰਜੀਤ ਸਿੰਘ PPS, ਉਪ ਪੁਲਿਸ ਕਪਤਾਨ, ਡੀਟੈਕਟਿਵ ਕਮ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 03.10.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਦੋਲਤਪੁਰ ਮੇਨ ਜੀ.ਟੀ. ਰੋਡ, ਨੇੜੇ DAV ਯੂਨੀਵਰਸਿਟੀ ਮੋਜੂਦ ਸੀ ਤਾਂ DAV ਯੂਨੀਵਰਸਿਟੀ ਸਾਈਡ ਵੱਲੋਂ ਇੱਕ ਔਰਤ ਆਉਂਦੀ ਦਿਖਾਈ ਦਿੱਤੀ। ਜਿਸ ਦੇ ਹੱਥ ਵਿੱਚ ਕਾਲੇ ਰੰਗ ਦਾ ਪਰਸ ਫੜਿਆ ਹੋਇਆ ਸੀ, ਜੋ ਸਾਹਮਣੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜ ਗਈ, ਜਿਸ ਨੂੰ ਸ਼ੱਕ ਦੀ ਬਿਨਾਹ ਪਰ ASI ਨੇ ਪੁਲਿਸ ਪਾਰਟੀ ਦੀ ਮਦਦ ਨਾਲ ਉਸ ਔਰਤ ਨੂੰ ਕਾਬੂ ਕੀਤਾ ਅਤੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ Becky Gloria R/O City Accra Country Ghana (Africa) Now R/o Uttam Nagar New Delhi ਦੱਸਿਆ।

Becky Gloria ਦੇ ਹੱਥ ਵਿੱਚ ਫੜੇ ਪਰਸ ਦੀ ਤਲਾਸ਼ੀ ਕਰਨ ਤੇ ਪਰਸ ਵਿੱਚੋਂ ਪਾਰਦਰਸ਼ੀ ਮੋਮੀ ਲਿਫਾਫੇ ਵਿੱਚ ਪਾਈ ਹੋਈ 500 ਗ੍ਰਾਮ ਆਈਸ ਬ੍ਰਾਮਦ ਹੋਈ। ਜਿਸ ਤੇ ਮੁਕੱਦਮਾ ਨੰਬਰ 155 ਮਿਤੀ 03.10.2025 ਅਧ 21/61/85 NDPS Act ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ਣ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ਣ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button