ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਥਾਣਾ ਆਦਮਪੁਰ ਦੀ ਪੁਲਿਸ ਵੱਲੋ 200 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ, ਸ੍ਰੀ ਸਰਬਜੀਤ ਰਾਏ PPS, ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ੍ਰੀ ਰਾਜੀਵ ਕੁਮਾਰ PPS, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 200 ਗ੍ਰਾਮ ਹੈਰੋਇਨ ਅਤੇ ਮੋਟਰਸਾਇਕਲ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਰਾਜੀਵ ਕੁਮਾਰ PPS. ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਜਿਲਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 16.11.2025 ਨੂੰ ASI ਦਯਾ ਚੰਦ ਸਮੇਤ ਪੁਲਿਸ ਪਾਰਟੀ ਦੇ ਖੁਰਦਪੁਰ ਨਹਿਰ ਦੇ ਨਾਲ ਵਾਲੀ ਸੜਕ ਨਹਿਰੀ ਰੈਸਟ ਹਾਉਸ ਆਦਮਪੁਰ ਨਾਕਾ ਲਗਾ ਕਿ ਚੈਕਿੰਗ ਵਹੀਕਲਾ ਕਰਦੇ ਸੀ ਤਾ ਅੱਗੇ ਰੈਸਟ ਹਾਉਸ ਦੀ ਤਰਫ ਇੱਕ ਮੋਨਾ ਵਿਅਕਤੀ ਸਾਹਿਲ ਵਾਸੀ ਪਿੰਡ ਮੁੱਧ ਖੋਖਰ ਥਾਣਾ ਲੋਪੋਕੇ ਚਗਾਵਾ ਜਿਲ੍ਹਾ ਅਮ੍ਰਿਤਸਰ ਮੋਟਰਸਾਈਕਲ ਪਲੈਟਿਨਾ ਬਜਾਜ ਪਰ ਆਇਆ ਜਿਸ ਨੂੰ ਮੋਕਾ ਪਰ ਕਾਬੂ ਕਰਕੇ ਉਸਦੀ ਪਹਿਨੀ ਹੋਈ ਜੈਕਟ ਰੰਗ ਕਾਲਾ ਦੀ ਸੱਜੀ ਜੇਬ ਵਿੱਚ 200 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਜਿਸ ਤੇ ਮੁਕੱਦਮਾ ਨੰਬਰ 191 ਮਿਤੀ 16.11.2025 ਅਧ 21/61/85 NDPS Act ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੰਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button