ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਥਾਣਾ ਫਿਲੌਰ ਦੀ ਪੁਲਿਸ ਵੱਲੋਂ 103 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਹੋਰ ਅਹਿਮ ਸਫਲਤਾ ਹਾਸਲ ਕੀਤੀ ਹੈ। ਥਾਣਾ ਫਿਲੌਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 103 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਨੀਤ ਅਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫ਼ਤੀਸ਼), ਜਲੰਧਰ ਦਿਹਾਤੀ ਅਤੇ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਡੀ.ਐਸ.ਪੀ., ਸਬ-ਡਵੀਜ਼ਨ ਫਿਲੌਰ ਨੇ ਦੱਸਿਆ ਕਿ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁਖੀ ਅਫ਼ਸਰ, ਥਾਣਾ ਫਿਲੌਰ ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਵਿੱਕੀ ਸੋਹਤਾ ਉਰਫ਼ ਵਿੱਕੀ ਪੁੱਤਰ ਜਗਦੀਸ਼ ਰਾਮ ਵਾਸੀ ਉੱਚੀ ਘਾਟੀ, ਫਿਲੌਰ, ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 103 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 200 ਮਿਤੀ 19.07.2026 ਅਧੀਨ ਧਾਰਾ 21(B), 61 ਅਤੇ 85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਫਿਲੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਖੁਦ ਨਸ਼ੇ ਦਾ ਆਦੀ ਸੀ ਅਤੇ ਆਪਣੀ ਲਤ ਨੂੰ ਪੂਰਾ ਕਰਨ ਲਈ ਨਸ਼ਾ ਤਸਕਰੀ ਕਰਨ ਲੱਗ ਪਿਆ। ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਲਿਆ ਕੇ ਉੱਚੇ ਭਾਅ ‘ਤੇ ਵੇਚਦਾ ਸੀ। ਇਸ ਤੋਂ ਇਲਾਵਾ, ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਸਲੇਮ ਟਾਬਰੀ, ਜ਼ਿਲ੍ਹਾ ਲੁਧਿਆਣਾ ਵਿੱਚ ਲੁੱਟ ਨਾਲ ਸਬੰਧਤ ਇੱਕ ਅਪਰਾਧਿਕ ਮਾਮਲਾ ਦਰਜ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼ ਹੋ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button