
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, PPS, ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਜਸਰੂਪ ਕੌਰ ਬਾਠ, IPS, ਪੁਲਿਸ ਕਪਤਾਨ (ਤਫਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਵੱਖ-ਵੱਖ ਜੁਰਮਾ ਤਹਿਤ ਭਗੋੜੇ/ਚੋਰੀਆਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ 295 ਨਸ਼ੀਲੀਆਂ ਗੋਲੀਆਂ ਸਮੇਤ 04 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਉਂਕਾਰ ਸਿੰਘ ਬਰਾੜ, PPS, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜਿਲਾ ਜਲੰਧਰ ਦਿਹਾਤੀ ਨੇ ਦੱਸਿਆ ਕਿ ਜੋ ਮਿਤੀ 11.03.2025 ਨੂੰ ਐਸ.ਆਈ ਨਿਰਮਲ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਿਹਾਤੀ ਸਮੇਤ ਪੁਲਿਸ ਪਾਰਟੀ ਦੇ ਰੇਲਵੇ ਬ੍ਰਿਜ ਗੋਬਿੰਦ ਨਗਰ ਮਲਸੀਆ ਦੇ ਨਜਦੀਕ ਤੋਂ ਬਲਕਾਰ ਪੁੱਤਰ ਦਰਸ਼ਨ, ਦਵਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀਆਨ ਕੋਟਲੀ ਗਾਜਰਾਂ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਇਹਨਾਂ ਦੀ ਤਲਾਸ਼ੀ ਕਰਨ ਤੇ ਬਲਕਾਰ ਪਾਸੋਂ 45 ਨਸ਼ੀਲੀਆਂ ਗੋਲੀਆਂ ਅਤੇ ਦਵਿੰਦਰ ਸਿੰਘ ਪਾਸੋਂ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਇਹਨਾਂ ਦੇ ਖਿਲਾਫ ਮੁਕੱਦਮਾ ਨੰਬਰ 41 ਮਿਤੀ 12.03.2025 ਅ/ਧ 22-61-85 NDPS Act ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਇਸੇ ਤਰ੍ਹਾਂ ਏ.ਐਸ.ਆਈ ਬੂਟਾ ਰਾਮ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਿਹਾਤੀ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਦਾਣਾ ਮੰਡੀ ਤਲਵੰਡੀ ਸੰਘੇੜਾ ਤੋਂ ਮੋਟਰਸਾਈਕਲ ਮਾਰਕਾ ਬਜਾਜ ਫਰੀਡਮ ਬਿਨ੍ਹਾ ਨੰਬਰੀ ਪਰ ਪਰਮਿੰਦਰ ਸਿੰਘ ਉਰਫ ਸ਼ਨੀ ਪੁੱਤਰ ਗੁਰਚਰਨ ਸਿੰਘ ਵਾਸੀ ਬਾਸਾ ਵਾਲਾ ਬਜਾਰ ਸ਼ਾਹਕੋਟ ਥਾਣਾ ਸ਼ਾਹਕੋਟ, ਕਿਰਨਜੀਤ ਸਿੰਘ ਉਰਫ ਬਿੱਲਾ ਪੁੱਤਰ ਅਮਰਜੀਤ ਸਿੰਘ ਵਾਸੀ ਮੂਲੇਵਾਲ ਖੈਹਿਰਾ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਰੋਕ ਕੇ ਮੋਟਰਸਾਈਕਲ ਦੀ ਤਲਾਸ਼ੀ ਕਰਨ ਤੇ ਮੋਟਰਸਾਈਕਲ ਦੀ ਸੀਟ ਦੇ ਹੇਠਾ ਤੋਂ 210 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਇਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 43 ਮਿਤੀ 13.03.2025 ਅ:ਧ 22(B)-61-85 NDPS Act ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਇਹਨਾਂ ਖਿਲਾਫ ਪਹਿਲਾ ਵੀ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ।





























