ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਥਾਣਾ ਆਦਮਪੁਰ ਵੱਲੋਂ ਪਿੰਡ ਮਾਣਕੋ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਦੋਸ਼ੀ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਨੀਤ ਆਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫਤੀਸ਼) ਅਤੇ ਰਾਜੀਵ ਕੁਮਾਰ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਪੰਕਜ ਕੁਮਾਰ, ਮੁੱਖ ਅਫ਼ਸਰ ਥਾਣਾ ਆਦਮਪੁਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਮਾਣਕੋ ਵਿਖੇ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਮਿਤੀ 04.07.2026 ਨੂੰ ਥਾਣਾ ਆਦਮਪੁਰ ਨੂੰ ਪਿੰਡ ਮਾਣਕੋ ਵਿਖੇ ਇੱਕ ਕਿਸਾਨ ਦੇ ਖੇਤਾਂ ਵਿੱਚ ਖੂਨ ਨਾਲ ਲੱਥਪੱਥ ਹਾਲਤ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਲਗਾਤਾਰ ਕੀਤੇ ਗਏ ਯਤਨਾਂ ਸਦਕਾ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਆਦਮਪੁਰ ਨੇ ਦੱਸਿਆ ਕਿ ਮਿਤੀ 04.07.2026 ਨੂੰ ਦਿਲਬਾਗ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਕੱਦੋ, ਥਾਣਾ ਦੋਰਾਹਾ, ਜ਼ਿਲ੍ਹਾ ਲੁਧਿਆਣਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 144 ਮਿਤੀ 04.07.2026 ਅਧੀਨ ਧਾਰਾ 103 BNS ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਦਰਜ ਕੀਤਾ ਗਿਆ।

ਦੌਰਾਨੇ ਤਫ਼ਤੀਸ਼ ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਮਾਨ ਪੁੱਤਰ ਮੋਹਨ ਸਿੰਘ ਵਾਸੀ ਸਰਹੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹਾਲ ਵਾਸੀ ਪਿੰਡ ਕੱਦੋ, ਥਾਣਾ ਦੋਰਾਹਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ, ਜੋ ਸ਼ਿਕਾਇਤਕਰਤਾ ਦਿਲਬਾਗ ਸਿੰਘ ਦਾ ਨਜ਼ਦੀਕੀ ਯਾਰ-ਦੋਸਤ ਸੀ। ਤਫ਼ਤੀਸ਼ ਦੌਰਾਨ ਨਭਪ੍ਰੀਤ ਸਿੰਘ ਉਰਫ਼ ਨਭਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸ਼ਾਹਪੁਰ, ਤਹਿਸੀਲ ਅਮਲੋਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਇਸ ਵਾਰਦਾਤ ਵਿੱਚ ਸ਼ਮੂਲੀਅਤ ਸਾਹਮਣੇ ਆਈ, ਜਿਸ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕਰ ਲਿਆ ਗਿਆ।

ਦੋਸ਼ੀ ਨਭਪ੍ਰੀਤ ਸਿੰਘ ਉਰਫ਼ ਨਭਪ੍ਰੀਤ ਸਿੰਘ ਨੂੰ ਮਿਤੀ 06.07.2026 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਵਾਰਦਾਤ ਨਾਲ ਸਬੰਧਤ ਹੋਰ ਤੱਥ ਅਤੇ ਸਬੂਤ ਇਕੱਠੇ ਕੀਤੇ ਜਾ ਸਕਣ।

Related Articles

Leave a Reply

Your email address will not be published. Required fields are marked *

Back to top button