ਦੁਨੀਆਂਦੇਸ਼ਪੰਜਾਬ

ਜਲੰਧਰ ਦਿਹਾਤੀ ਪੁਲਿਸ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ-ਕਰਾਰੀ ਫਿਊਲ ਸਟੇਸ਼ਨ ‘ਤੇ ਗੋਲੀਬਾਰੀ ਮਾਮਲਾ

ਪੁਲਿਸ ਮੁਕਾਬਲੇ ਵਿਚ ਜਵਾਬੀ ਕਾਰਵਾਈ ਦੌਰਾਨ ਇੱਕ ਦੋਸ਼ੀ ਕਾਬੂ – ਇੱਕ ਪਿਸਤੌਲ, ਜਿੰਦੇ ਕਾਰਤੂਸ ,ਤਿੰਨ ਵਾਹਨ ਅਤੇ ਕੁੱਝ ਖੋਲ ਬਰਾਮਦ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰਬਜੀਤ ਰਾਏ, ਪੀ.ਪੀ.ਐਸ., ਪੁਲਿਸ ਕਪਤਾਨ (ਤਫ਼ਤੀਸ਼), ਜਲੰਧਰ ਦਿਹਾਤੀ ਦੀ ਅਗਵਾਈ ਹੇਠ ਨਰਿੰਦਰ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਕਰਤਾਰਪੁਰ ਅਤੇ INSP ਰਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਕਰਤਾਰਪੁਰ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਕਰਾਰੀ ਫਿਊਲ ਸਟੇਸ਼ਨ ‘ਤੇ ਹੋਈ ਗੋਲਾਬਾਰੀ ਦੀ ਘਟਨਾ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਪੁਲਿਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ, ਜਦਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਹਾਲੇ ਫਰਾਰ ਹੈ।

ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਹ ਘਟਨਾ 19 ਦਸੰਬਰ 2025 ਨੂੰ ਦੁਪਹਿਰ ਕਰੀਬ 1:18 ਵਜੇ ਕਰਾਰੀ ਫਿਊਲ ਸਟੇਸ਼ਨ, ਪੁਲਿਸ ਪੋਸਟ ਅਲਾਵਲਪੁਰ, ਥਾਣਾ ਆਦਮਪੁਰ ਦੇ ਇਲਾਕੇ ਵਿੱਚ ਵਾਪਰੀ। ਮੌਕੇ ‘ਤੇ St. Soldier College ਦੀ ਵਿਦਿਆਰਥੀ ਚੋਣਾਂ ਸਬੰਧੀ ਲਗਭਗ 20 ਤੋਂ 30 ਨੌਜਵਾਨ ਇਕੱਠੇ ਹੋਏ ਹੋਏ ਸਨ।ਇਸ ਦੌਰਾਨ ਚਾਰ ਗੱਡੀਆ ਦੇ ਵਿੱਚ ਕੁੱਝ ਨੌਜਵਾਨ ਆਏ ਜਿਨਾਂ ਨੇ ਅਚਾਨਕ ਹੀ ਇਕੱਠੇ ਹੋਏ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਚੱਲਣ ਕਾਰਨ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਸਰਪੰਚ ਪਿੰਡ ਸ਼ਿਵਦਾਸਪੁਰ, ਥਾਣਾ ਕਰਤਾਰਪੁਰ, ਦੀ ਲੱਤ ਵਿੱਚ ਗੋਲੀ ਲੱਗੀ, ਜਦਕਿ ਸੌਰਵ ਦੇ ਪਿੱਠ ਵਿੱਚ ਗੋਲੀ ਲੱਗੀ। ਦੋਹਾਂ ਜ਼ਖ਼ਮੀਆਂ ਨੂੰ ਤੁਰੰਤ Fortis Hospital, ਜਲੰਧਰ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰੀ ਰਿਪੋਰਟ ਅਨੁਸਾਰ ਦੋਵੇਂ ਖ਼ਤਰੇ ਤੋਂ ਬਾਹਰ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਤੁਰੰਤ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ। ਵੱਖ-ਵੱਖ ਟੀਮਾਂ ਨੂੰ ਅਲਰਟ ਕਰਕੇ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਘੇਰਾਬੰਦੀ ਕੀਤੀ ਗਈ, ਜਿਸ ਦੌਰਾਨ ਵਾਰਦਾਤ ਵਿੱਚ ਵਰਤੀਆਂ ਗਈਆਂ ਤਿੰਨ ਗੱਡੀਆਂ ਮੁੱਖ ਅਫ਼ਸਰ ਥਾਣਾ ਕਰਤਾਰਪੁਰ ਵੱਲੋਂ ਪਿੰਡ ਕਾਹਲਵਾਂ, ਜ਼ਿਲ੍ਹਾ ਕਪੂਰਥਲਾ ਦੇ ਇਲਾਕੇ ਤੋਂ ਬਰਾਮਦ ਕੀਤੀਆਂ ਗਈਆਂ।

ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵੱਲੋਂ ਦੱਸਿਆ ਗਿਆ ਕਿ ਘੇਰਾਬੰਦੀ ਦੌਰਾਨ ਜਦੋਂ ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੋਸ਼ੀਆਂ ਵੱਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਦੌਰਾਨ ਇਕ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ, ਪੁੱਤਰ ਦਰਸ਼ਨ ਸਿੰਘ, ਵਾਸੀ ਨਵਾਂ ਪਿੰਡ, ਥਾਣਾ ਕਰਤਾਰਪੁਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਕਾਬੂ ਕਰ ਲਿਆ ਗਿਆ। ਜਦਕਿ ਬਾਕੀ ਦੋਸ਼ੀ ਧੁੰਦ ਦਾ ਫਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ ਤੋਂ ਇੱਕ ਪਿਸਤੌਲ, ਜਿੰਦਾ ਕਾਰਤੂਸ ਅਤੇ ਖ਼ਾਲੀ ਖੋਲ ਬਰਾਮਦ ਕੀਤੇ ਗਏ ਹਨ।

ਪੁਲਿਸ ਮੁਤਾਬਕ ਇਸ ਮਾਮਲੇ ਦਾ ਮੁੱਖ ਦੋਸ਼ੀ ਨਛੱਤਰ ਸਿੰਘ ਉਰਫ਼ ਨਛੱਤਰ ਬਾਈ, ਵਾਸੀ ਹੱਦੂਦ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਹਾਲੇ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਪੂਰੀ ਗੰਭੀਰਤਾ ਨਾਲ ਜਾਰੀ ਹੈ ਅਤੇ ਘਟਨਾ ਨਾਲ ਜੁੜੇ ਹੋਰ ਦੋਸ਼ੀਆਂ ਦੀ ਭਾਲ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button