
ਜਲੰਧਰ, ਐਚ ਐਸ ਚਾਵਲਾ। ਸ੍ਰੀ ਗੁਰਮੀਤ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਟੀਮ ਵੱਲੋਂ ਇਲਾਕਾ ਥਾਣਾ ਸ਼ਾਹਕੋਟ ਦੇ ਏਰੀਏ ਵਿੱਚੋ 20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਉਂਕਾਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ, ਜਿਲ੍ਹਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ SI ਨਿਰਮਲ ਸਿੰਘ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਪਿੰਡ ਭੁੱਲਰ ਤੋਂ TVS ਸਕੂਟਰੀ ਬਿਨ੍ਹਾ ਨੰਬਰੀ ਪਰ ਸਵਾਰ ਨਿਤਨ ਕੁਮਾਰ ਉਰਫ ਨੂਤਮ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ ਮੁਹੱਲਾ ਛੀਬਿਆ ਸ਼ਾਹਕੋਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਅਤੇ ਰਵਿੰਦਰ ਕੌਸ਼ਲ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੁਹੱਲਾ ਬਾਗਵਾਲਾ ਸ਼ਾਹਕੋਟ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੋਰਾਨ ਇਹਨਾਂ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
















