ਚੰਡੀਗੜ੍ਹ, (PRIME INDIAN NEWS) :- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਮਨਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ। 2011 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਮਨਵਿੰਦਰ ਸਿੰਘ ਨੂੰ 2020 ਵਿੱਚ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ। ਉਨ੍ਹਾਂ ਨੇ 2017-20 ਤੋਂ ਡੀਪੀਆਰਓ, ਜਲੰਧਰ ਵਜੋਂ ਸੇਵਾ ਨਿਭਾਈ ਅਤੇ ਵਰਤਮਾਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਨਾਲ-ਨਾਲ ਵਿਭਾਗ ਦੀਆਂ ਮਹੱਤਵਪੂਰਨ ਇਲੈਕਟ੍ਰਾਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਸ਼ਾਖਾਵਾਂ ਨੂੰ ਸੰਭਾਲ ਰਹੇ ਹਨ। ਸਾਲ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਤੇ ਉਸ ਤੋਂ ਬਾਅਦ ਕਰੋਨਾ ਸਮੇਂ ਦੌਰਾਨ ਮਨਵਿੰਦਰ ਸਿੰਘ ਵੱਲੋਂ ਮੀਡੀਆ ਨੋਡਲ ਅਫ਼ਸਰ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਅੱਜ ਵੀ ਯਾਦ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਤੋਂ ਇਲਾਵਾ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਵੀ ਜੁਆਇੰਟ ਡਾਇਰੈਕਟਰ ਬਣਾਇਆ ਗਿਆ ਹੈ।





























