
“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰੀ ਅਤੇ ਅਪਰਾਧ ਵਿਰੁੱਧ ਵੱਡੀ ਕਾਰਵਾਈ
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਸੰਜੀਵ ਕੁਮਾਰ ਰਾਮਪਾਲ, ਆਈ.ਪੀ.ਐਸ, ਡੀ ਆਈ ਜੀ ਹੈਡਕੁਆਰਟਰ ਚੰਡੀਗੜ੍ਹ, ਸ਼੍ਰੀ ਨਵੀਨ ਸਿੰਗਲਾ, ਡੀ ਆਈ ਜੀ, ਜਲੰਧਰ ਰੇਂਜ ਅਤੇ ਸ਼੍ਰੀ ਗੁਰਮੀਤ ਸਿੰਘ, ਪੀ.ਪੀ.ਐਸ, ਐੱਸ.ਐੱਸ.ਪੀ ਜਲੰਧਰ ਦਿਹਾਤੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆ ਵਿਰੁੱਧ” ਤਹਿਤ ਵੱਡੀ ਕਰਵਾਈ ਕਰਦੀਆ ਅਤੇ ਇਲਾਕੇ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜਲੰਧਰ ਦਿਹਾਤੀ ਦੇ ਵੱਖ – ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਵਿਸ਼ੇਸ਼ **CASO ** ਅਭਿਆਨ ਚਲਾਇਆ ਗਿਆ।
ਐਸਐਸਪੀ ਜਲੰਧਰ ਦਿਹਾਤੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਓਪਰੇਸ਼ਨ **ਯੁੱਧ ਨਸ਼ਿਆਂ ਵਿਰੁੱਧ ** ਮੁਹਿੰਮ ਤਹਿਤ ਵੱਖ- ਵੱਖ ਸਪੈਸ਼ਲ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤਾ ਗਈ, ਜਿਸ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਨਸ਼ਾ ਸਮਗਲਰਾਂ ਅਤੇ ਸ਼ੱਕੀ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਗਿਆ । ਇਲਾਕੇ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉਤੇ ਕਾਰਵਾਈ ਕਰਦੀਆ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ।



**ਇਸ ਓਪਰੇਸ਼ਨ ਦੌਰਾਨ ਪੁਲਿਸ ਵੱਲੋਂ ਹਾਸਲ ਕੀਤੀਆਂ ਵੱਡੀਆਂ ਸਫਲਤਾਵਾਂ:**
✅ **09 ਐਫ.ਆਈ.ਆਰ. ਦਰਜ**
✅ **10 ਵਿਅਕਤੀ ਗ੍ਰਿਫ਼ਤਾਰ**
✅ **57 ਗ੍ਰਾਮ ਹੈਰੋਇਨ ਬਰਾਮਦ**
✅ **535 ਨਸ਼ੀਲੀਆਂ ਗੋਲੀਆਂ ਜ਼ਬਤ**
✅ **209 ਬੋਤਲਾਂ ਗ਼ੈਰਕਾਨੂੰਨੀ ਸ਼ਰਾਬ ਜਬਤ**
✅ *9,200 ਨਸ਼ਾ ਮਨੀ ਕਬਜ਼ੇ ਵਿੱਚ ਲਈ*
✅ **01 ਬੁੱਲਟ ਮੋਟਰਸਾਈਕਲ ਜ਼ਬਤ**
✅ **01 ਹੀਰੋ ਮੋਟਰਸਾਈਕਲ ਜਬਤ**
✅ **01 .32 ਬੋਰ ਪਿਸਤੌਲ 03 ਜਿੰਦਾ ਗੋਲੀਆਂ ਸਮੇਤ ਬਰਾਮਦ**
✅ **ਸ਼ੱਕੀ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ**
SSP ਜਲੰਧਰ ਦਿਹਾਤੀ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਜ਼ਿਲ੍ਹੇ ਨੂੰ **ਨਸ਼ਾ ਮੁਕਤ ਅਤੇ ਅਪਰਾਧ ਰਹਿਤ ਬਣਾਉਣ** ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਲੜਾਈ ਵਿੱਚ ਪੁਲਿਸ ਵਲੋਂ ਲਗਾਤਾਰ ਅਭਿਆਨ ਚਲਾਏ ਜਾ ਰਹੇ ਹਨ। ਇਹ ਵਿਸ਼ੇਸ਼ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਜ਼ਿਲ੍ਹੇ ਤੋਂ ਸਮਾਪਤ ਕੀਤਾ ਜਾ ਸਕੇ। ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਗੈਰਕਾਨੂੰਨੀ ਸਰਗਰਮੀਆਂ ਬਾਰੇ ਕੋਈ ਵੀ ਜਾਣਕਾਰੀ ਮਿਲੇ, ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਤੁਹਾਡੀ ਇੱਕ ਸੂਚਨਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਦਦਗਾਰ ਹੋ ਸਕਦੀ ਹੈ।
ਐਸ.ਐਸ.ਪੀ ਜਲੰਧਰ ਦਿਹਾਤੀ ਨੇ ਅਪਰਾਧਕ ਤਤਵਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਕਿਸੇ ਵੀ ਨਸ਼ਾ ਤਸਕਰ ਜਾਂ ਗੈਰਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀ ਨੂੰ ਬਖਸ਼ਣ ਵਾਲੀ ਨਹੀਂ। ਕਿਸੇ ਵੀ ਵਿਅਕਤੀ ਨੂੰ ਜੇਕਰ ਨਸ਼ਿਆਂ ਦੀ ਤਸਕਰੀ ਜਾਂ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਪਾਇਆ ਗਿਆ, ਤਾਂ ਉਨ੍ਹਾਂ ਖਿਲਾਫ਼ ਸਖਤ ਤਰੀਕੇ ਨਾਲ ਕਾਰਵਾਈ ਕੀਤੀ ਜਾਵੇਗੀ।
















