ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਵਿਰੁੱਧ ਮੁਹਿੰਮ ਅਧੀਨ NDPS ਦੇ 4 ਮਾਮਲੇ ਦਰਜ, 6 ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚਲਾਈ ਜਾ ਰਹੀ ਰੋਕਥਾਮ ਸਪੈਸ਼ਲ ਮੁਹਿੰਮ ਤਹਿਤ, ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ., ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ, ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵਿਰੋਧੀ ਕਾਰਵਾਈਆਂ ਕੀਤੀਆਂ ਗਈਆਂ।

ਇਸ ਮੁਹਿੰਮ ਦੇ ਦੌਰਾਨ NDPS ਐਕਟ ਅਧੀਨ ਕੁੱਲ 4 ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਤਫਤੀਸ਼ੀ ਕਾਰਵਾਈ ਦੌਰਾਨ 6 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 480 ਨਸ਼ੀਲੀਆਂ ਗੋਲੀਆਂ, 65 ਨਸ਼ੀਲੇ ਕੈਪਸੂਲ, 14 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਟ ਅਤੇ ਇੱਕ ਆਈ-20 ਕਾਰ ਬਰਾਮਦ ਕੀਤੀ ਗਈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੇ ਜ਼ੋਰਸ਼ੋਰ ਨਾਲ ਜਾਰੀ ਰਹੇਗੀ, ਤਾਂ ਜੋ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤਿਵਿਧੀਆਂ ਨੂੰ ਰੋਕ ਕੇ ਸਮਾਜ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ।

ਉਨਾਂ ਜੋਰ ਦੇ ਕੇ ਕਿਹਾ ਕਿ ਨਸ਼ਾ ਵਿਰੁੱਧ ਲੜਾਈ ਵਿੱਚ ਪੁਲਿਸ ਦਾ ਪੂਰਾ ਸਹਿਯੋਗ ਕਰਦੇ ਹੋਏ, ਕੋਈ ਵੀ ਸ਼ੱਕੀ ਗਤਿਵਿਧੀ ਜਾਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ‘ਤੇ ਸਾਂਝੀ ਕਰੋ। ਤੁਹਾਡੀ ਦਿੱਤੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
*ਆਓ, ਅਸੀਂ ਸਾਰੇ ਮਿਲ ਕੇ ਨਸ਼ਾ ਮੁਕਤ, ਅਪਰਾਧ ਰਹਿਤ ਅਤੇ ਸੁਰੱਖਿਅਤ ਸਮਾਜ ਦੀ ਨੀਂਹ ਰੱਖੀਏ।*

Related Articles

Leave a Reply

Your email address will not be published. Required fields are marked *

Back to top button