ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਗਿਰੋਹ ‘ਤੇ ਵੱਡੀ ਕਾਰਵਾਈ; 25 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਇੱਕ ਮਹੱਤਵਪੂਰਨ ਕਾਮਯਾਬੀ ਮਿਲੀ ਹੈ। ਐਸਐਸਪੀ ਸ. ਹਰਵਿੰਦਰ ਸਿੰਘ ਵਿਰਕ, (ਪੀਪੀਐਸ) ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਵਿਨੀਤ ਅਹਿਲਾਵਤ (IPS) ਐਸਪੀ (ਤਫਤੀਸ਼) ਅਤੇ ਇੰਦਰਜੀਤ ਸਿੰਘ (PPS) ਡੀਐਸਪੀ (ਤਫਤੀਸ਼) ਦੀ ਨਿਗਰਾਨੀ ਹੇਠ ਕੀਤੀ ਗਈ, ਜਦਕਿ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ CIA ਸਟਾਫ ਵੱਲੋਂ ਮਹੱਤਵਪੂਰਨ ਸੂਚਨਾ ਅਤੇ ਦਿਸ਼ਾ-ਨਿਰਦੇਸ਼ ਪ੍ਰਦਾਨ ਕੀਤੇ ਗਏ।

ਮਿਤੀ 16.04.2026 ਨੂੰ ਏਐਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ ਦੀ ਟੀਮ ਥਾਣਾ ਆਦਮਪੁਰ ਦੇ ਇਲਾਕੇ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬੱਸ ਅੱਡਾ ਆਦਮਪੁਰ ਨੇੜੇ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਚਨਾ ਪ੍ਰਾਪਤ ਹੋਈ ਕਿ ਜਗਪ੍ਰੀਤ ਸਿੰਘ ਬਾਂਸਲ ਉਰਫ਼ ਜੱਗੀ ਵਾਸੀ ਆਦਮਪੁਰ ਆਪਣੇ ਘਰ ਦੇ ਬਾਹਰ ਖੜ੍ਹਾ ਹੋ ਕੇ ਹੈਰੋਇਨ ਵੇਚਣ ਦਾ ਗੈਰ-ਕਾਨੂੰਨੀ ਧੰਦਾ ਕਰ ਰਿਹਾ ਹੈ।

ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੇਲਵੇ ਰੋਡ ਨੇੜੇ ਯਮੀ ਫਾਸਟ ਫੂਡ, ਆਦਮਪੁਰ ਵਿਖੇ ਰੇਡ ਕੀਤੀ ਗਈ, ਜਿੱਥੇ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਦਾ ਦਿਖਾਈ ਦਿੱਤਾ, ਜਿਸਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੀ ਪਛਾਣ ਜਗਪ੍ਰੀਤ ਸਿੰਘ ਬਾਂਸਲ ਉਰਫ਼ ਜੱਗੀ ਪੁੱਤਰ ਅਮਰਜੀਤ ਸਿੰਘ ਬਾਂਸਲ ਵਾਸੀ ਰੇਲਵੇ ਰੋਡ ਨੇੜੇ ਯਮੀ ਫਾਸਟ ਫੂਡ, ਆਦਮਪੁਰ, ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ ਵਜੋਂ ਦੱਸੀ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਸੰਬੰਧੀ ਥਾਣਾ ਆਦਮਪੁਰ ਵਿੱਚ FIR ਨੰਬਰ 73 ਮਿਤੀ 16.04.2026 ਅਧੀਨ ਧਾਰਾਵਾਂ 21B, 61, 85 NDPS ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਨਸ਼ਾ ਕਰਨ ਦਾ ਆਦੀ ਹੈ ਅਤੇ ਜ਼ਿਲ੍ਹਾ ਕਪੂਰਥਲਾ ਦੇ ਹਮੀਰਾ ਅਤੇ ਸੁਭਾਨਪੁਰ ਇਲਾਕਿਆਂ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਆਦਮਪੁਰ ਅਤੇ ਭੋਗਪੁਰ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਨੈੱਟਵਰਕ ਅਤੇ ਸਾਥੀਆਂ ਬਾਰੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ। ਇਸ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਐਸਐਸਪੀ ਸ. ਹਰਵਿੰਦਰ ਸਿੰਘ ਵਿਰਕ ਨੇ ਹੋਰ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਰਾਹੀਂ ਬਣਾਈ ਗਈ ਦੋਸ਼ੀ ਦੀ ਚੱਲ ਅਤੇ ਅਚੱਲ ਸੰਪਤੀ ਨੂੰ ਵੀ ਕਾਨੂੰਨ ਅਨੁਸਾਰ ਜ਼ਬਤ ਕੀਤਾ ਜਾਵੇਗਾ। ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਦੇ ਆਪਣੇ ਵਚਨ ਨੂੰ ਦੁਹਰਾਇਆ ਹੈ। ਜਾਂਚ ਜਾਰੀ ਹੈ।

ਅਧਿਕਾਰਿਕ ਰਿਕਾਰਡ ਅਨੁਸਾਰ ਦੋਸ਼ੀ ਜਗਪ੍ਰੀਤ ਸਿੰਘ ਬਾਂਸਲ ਉਰਫ਼ ਜੱਗੀ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਦੇ ਖ਼ਿਲਾਫ਼ ਪਹਿਲਾਂ ਮੁਕੱਦਮਾ ਨੰਬਰ 211 ਮਿਤੀ 07.09.2020 ਅਧੀਨ ਧਾਰਾਵਾਂ 336 IPC ਅਤੇ 25, 54, 59  ਅਸਲਾ ਐਕਟ ਥਾਣਾ ਆਦਮਪੁਰ ਵਿੱਚ ਦਰਜ ਹੈ। ਇਸ ਤੋਂ ਇਲਾਵਾ ਮੁਕੱਦਮਾ ਨੰਬਰ 72 ਮਿਤੀ 15.04.2026 ਅਧੀਨ ਧਾਰਾਵਾਂ 22, 61, 85 NDPS ਐਕਟ ਥਾਣਾ ਆਦਮਪੁਰ ਵਿੱਚ ਵੀ ਨਾਮਜ਼ਦ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button