ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਅਸਲਾ ਸਪਲਾਈ ਨੈਟਵਰਕ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਨਾਜਾਇਜ਼ ਅਸਲਾ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਨਾਜਾਇਜ਼ ਅਸਲਾ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਿਅਕਤੀ ਨੂੰ ਨਾਜਾਇਜ਼ ਹਥਿਆਰ, ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸ. ਹਰਵਿੰਦਰ ਸਿੰਘ ਵਿਰਕ PPS, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਨੀਤ ਅਹਲਾਵਤ,IPS, ਪੁਲਿਸ ਕਪਤਾਨ (ਤਫ਼ਤੀਸ਼)ਅਤੇ ਭਾਰਤ ਮਸੀਹ ਲਾਧੜ, PPS., ਉਪ ਪੁਲਿਸ ਕਪਤਾਨ, ਸਬ-ਡਿਵੀਜ਼ਨ ਫਿਲੌਰ ਦੀ ਨਿਗਰਾਨੀ ਹੇਠ, P/DSP ਲਵਨੀਤ ਬੰਗੜ, ਮੁੱਖ ਅਫ਼ਸਰ ਥਾਣਾ ਫਿਲੌਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਸਫਲਤਾਪੂਰਵਕ ਅੰਜਾਮ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਮਸੀਹ ਲਾਧੜ, PPS ਨੇ ਦੱਸਿਆ ਕਿ ਵਿਸ਼ੇਸ਼ ਚੈਕਿੰਗ ਦੌਰਾਨ ASI ਸੁਖਦੇਵ ਸਿੰਘ, ਇੰਚਾਰਜ ਪੁਲਿਸ ਪੋਸਟ ਅੱਪਰਾ ਨੇ ਜਸ਼ਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਮੰਡੀ ਦੇ ਕਬਜ਼ੇ ਵਿੱਚੋਂ ਇੱਕ 7.63 ਐਮ.ਐਮ. ਪਿਸਤੌਲ, ਇੱਕ ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ।

ਉਕਤ ਬਰਾਮਦਗੀ ਦੇ ਆਧਾਰ ’ਤੇ ਐਫ.ਆਈ.ਆਰ. ਨੰਬਰ 140 ਮਿਤੀ 28.05.2026 ਅਧੀਨ ਧਾਰਾਵਾਂ 25/54/59 ਅਸਲਾ ਐਕਟ ਤਹਿਤ ਥਾਣਾ ਫਿਲੌਰ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਮਾਮਲਾ ਦਰਜ ਕੀਤਾ ਗਿਆ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਹਥਿਆਰ ਇੱਕ ਨਾਜਾਇਜ਼ ਅਸਲਾ ਸਪਲਾਇਰ ਰਾਹੀਂ ਪ੍ਰਾਪਤ ਕੀਤਾ ਗਿਆ ਸੀ। ਅਗਲੀ ਜਾਂਚ ਦੌਰਾਨ ਲਵਪ੍ਰੀਤ ਸਿੰਘ ਉਰਫ਼ ਲਾਡੀ ਦੀ ਪਛਾਣ ਇਸ ਹਥਿਆਰ ਦੇ ਕਥਿਤ ਸਪਲਾਇਰ ਵਜੋਂ ਹੋਈ ਹੈ। ਪੁਲਿਸ ਵੱਲੋਂ ਨਾਜਾਇਜ਼ ਅਸਲਾ ਸਪਲਾਈ ਲੜੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਜਲੰਧਰ ਦਿਹਾਤੀ ਪੁਲਿਸ ਨਾਜਾਇਜ਼ ਅਸਲਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ, ਤਾਂ ਜੋ ਇਲਾਕੇ ਵਿੱਚ ਅਮਨ-ਕਾਨੂੰਨ ਅਤੇ ਲੋਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button