ਪੰਜਾਬ
ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀ ਦਾ ਐਲਾਨ

ਚੰਡੀਗੜ੍ਹ, (PRIME INDIAN NEWS):- ਲਗਾਤਾਰ ਪੈ ਰਹੀ ਠੰਡ ਦੇ ਚਲਦਿਆਂ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ 14 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਖੁਦ ਟਵੀਟ ਕਰਕੇ ਕਿਹਾ ਕਿ ਸੂਬੇ ਦੇ ਸਾਰੇ ਸਕੂਲਾਂ ‘ਚ ਛੁੱਟੀ ਰਹੇਗੀ। ਸਿਰਫ਼ 11ਵੀਂ ਅਤੇ 12ਵੀਂ ਜਮਾਤ ਦੇ ਬੱਚੇ ਹੀ ਸਕੂਲ ਆਉਣਗੇ। ਯਾਨੀ ਸਕੂਲ 10ਵੀਂ ਜਮਾਤ ਤੱਕ ਬੰਦ ਰਹਿਣਗੇ।





























