
ਜਲੰਧਰ, ਐਚ ਐਸ ਚਾਵਲਾ। ਜ਼ਿਲਾ ਕਪੂਰਥਲਾ ਵਿੱਚ ਪਾਸਟਰ ਬਜਿੰਦਰ ਸਿੰਘ ਵਿਰੁੱਧ ਮੁਕੱਦਮਾ ਨੰ: 56 ਮਿਤੀ 28.02.2025 ਨੂੰ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 354-ਏ, 354-ਡੀ, 506 ਅਧੀਨ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜ਼ਿਲਾ ਕਪੂਰਥਲਾ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਫ਼ਤੀਸ਼ ਹੇਠ ਹੈ।
ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪਾਸਟਰ ਬਜਿੰਦਰ ਸਿੰਘ ਅਤੇ ਇਸ ਦੇ ਸਮਰਥਕਾਂ ਵੱਲੋਂ 12.03.2025 ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ।
ਜਲੰਧਰ ਦਿਹਾਤੀ ਪੁਲਿਸ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਜਾਦੀ ਹੈ ਕਿ ਕੋਈ ਵੀ ਵਿਅਕਤੀ ਜਾਂ ਗਰੁੱਪ, ਜੋ ਕਾਨੂੰਨ ਦੀ ਉਲੰਘਣਾ ਕਰੇਗਾ, ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਜਾਂ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਏਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।





























