
ਜਲੰਧਰ, ਐਚ ਐਸ ਚਾਵਲਾ। ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਲਖਵੀਰ ਸਿੰਘ, ਪੀ.ਪੀ.ਐਸ.. ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ INSP ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋ 200 ਗ੍ਰਾਮ ਹੈਰੋਇਨ ਸਮੇਤ 02 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਜਲੰਧਰ ਦਿਹਾਤੀ ਸੀ.ਆਈ.ਏ ਸਟਾਫ ਦੇ ਇੰਨਚਾਰਜ ਪੁਸ਼ਪ ਬਾਲੀ ਦੀਆ ਵੱਖ-2 ਟੀਮਾ ਜਲੰਧਰ ਦਿਹਾਤੀ ਦੇ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਗਸ਼ਤ ਅਤੇ ਨਾਕਾਬੰਦੀ ਕਰਦੀਆ ਰਹਿੰਦੀਆ ਹਨ ਇਸ ਸਬੰਧ ਵਿੱਚ ਹੀ ਮਿਤੀ 19.02.2024 ਨੂੰ ASI ਨਵਦੀਪ ਸਿੰਘ ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਸਮੇਤ ਪੁਲਿਸ ਪਾਰਟੀ ਨਕੋਦਰ ਇਲਾਕੇ ਵਿੱਚ ਨਕੋਦਰ ਤੋ ਹੁੰਦੇ ਹੋਏ ਪਿੰਡ ਸ਼ੰਕਰ ਵੱਲ ਨੂੰ ਜਾ ਰਹੇ ਸੀ ਨੈਸ਼ਨਲ ਕਾਲਜ ਨਕੋਦਰ ਦੀ ਗਰਾਉਂਡ ਸਾਹਮਣੇ ਨੇੜੇ ਪਿੰਡ ਸਰਕਪੁਰ ਪੁੱਜੀ ਤਾਂ 02 ਵਿਅਕਤੀ ਇਕ ਮੋਟਰਸਾਈਕਲ ਸਪਲੈਂਡਰ ਪਲੱਸ ਕਾਲੇ ਰੰਗ ਦੇ ਪਰ ਗਰਾਉਂਡ ਦੇ ਸਾਹਮਣੇ ਖੜੇ ਦਿਖਾਈ ਦਿੱਤੇ ਜੋ ਪੁਲਿਸ ਦੀ ਗੱਡੀ ਆਉਂਦੀ ਦੇਖ ਕੇ ਮੋਟਰਸਾਇਕਲ ਪਰ ਦੌੜਨ ਲੱਗੇ ਤਾਂ ਮੋਟਰਸਾਇਕਲ ਥੱਲੇ ਡਿੱਗ ਪਿਆ ਜਿਨ੍ਹਾਂ ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਤੇ ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਬਲਜੀਤ ਸਿੰਘ ਉਰਫ ਸੋਨੂੰ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਕਲਿਆਣ ਪੁਰ ਕਲੋਨੀ ਥਾਣਾ ਲਾਂਬੜਾ ਜਿਲ੍ਹਾ ਜਲੰਧਰ ਅਤੇ ਦੁਜੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਤਜਿੰਦਰ ਪਾਲ ਉਰਫ ਸਨੀ ਪੁੱਤਰ ਸੁਰਜੀਤ ਚੰਦ ਵਾਸੀ ਪਿੰਡ ਸਰਕਪੁਰ ਥਾਣਾ ਸਿਟੀ ਨਕੋਦਰ ਜਿਲ੍ਹਾ ਜਲੰਧਰ ਦੱਸਿਆਂ ਜਿਨ੍ਹਾਂ ਦੀ ਤਲਾਸ਼ੀ ਕਰਨ ਪਰ ਇਨ੍ਹਾਂ ਪਾਸੋ ਕੁੱਲ 200 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸ ਤੇ ਪੁਲਿਸ ਪਾਰਟੀ ਨੇ ਮੁਕੰਦਮਾ ਨੰਬਰ 18 ਮਿਤੀ 19.02.2024 ਜੁਰਮ 21-B/61/85 NDPS ACT ਥਾਣਾ ਸਿਟੀ ਨਕੋਦਰ ਜਿਲ੍ਹਾ ਜਲੰਧਰ ਦਰਜ ਰਜਿਸ਼ਟਰ ਕਰਵਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਪਰ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਬਲਜੀਤ ਸਿੰਘ ਉਰਫ ਸੋਨੂੰ ਉਕਤ ਉਮਰ ਕਰੀਬ 37 ਸਾਲ ਪਰ ਪਹਿਲਾ ਵੀ ਨਸ਼ਾ ਤਸਕਰੀ ਦੇ ਮੁਕਦਮੇ ਦਰਜ ਹਨ ਅਤੇ ਇੱਕ ਨਸ਼ੇ ਦੇ ਮੁਕੰਦਮੇ ਵਿੱਚ ਇਹ 10 ਸਾਲ ਦੀ ਸਜਾ ਕੱਟ ਰਿਹਾ ਹੈ ਜੋ ਹੁਣ ਇਹ ਜਮਾਨਤ ਪਰ ਬਾਹਰ ਆਇਆ ਹੋਇਆ ਸੀ ਅਤੇ ਜੇਲ ਵਿੱਚ ਬਾਹਰ ਆ ਕੇ ਦੁਬਾਰਾ ਨਸ਼ੇ ਦਾ ਕਾਰੋਬਾਰ ਕਰਨ ਲੱਗ ਪਿਆ ਸੀ ਅਤੇ ਇਸ ਦਾ ਸਾਥੀ ਤਜਿੰਦਰ ਪਾਲ ਉਰਫ ਸੰਨੀ ਉਕਤ ਉਮਰ ਕੀਬ 26 ਸਾਲ ਜੋ ਕਿ ਮਿਹਨਤ ਮਜਦੂਰੀ ਦਾ ਕੰਮ ਕਰਦਾ ਹੈ ਜੋ ਲਾਲਚ ਵਿੱਚ ਆ ਕੇ ਬਲਜੀਤ ਸਿੰਘ ਉਰਫ ਸੋਨੂੰ ਨਾਲ ਮਿਲ ਕੇ ਇਹ ਨਸ਼ੇ ਦਾ ਕੰਮ ਕਰਦਾ ਸੀ ਦੋਨਾਂ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹ ਪਤਾ ਕੀਤਾ ਜਾਵੇਗਾ ਕਿ ਇਹ ਹੈਰੋਇਨ ਕਿ ਪਾਸੋ ਖਰੀਦ ਕੇ ਲਿਆਏ ਹਨ ਅਤੇ ਅਗੇ ਕਿਸ-2 ਨੂੰ ਸਪਲਾਈ ਕਰਨੀ ਸੀ ਅਤੇ ਦੋਨਾਂ ਦੋਸ਼ੀਆ ਦੀ ਚੱਲ-ਅਚੱਲ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ।
















