
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਗੁਰਮੀਤ ਸਿੰਘ (ਪੀ.ਪੀ.ਐਸ), ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਚੋ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਇਹ ਵੱਡੀ ਸਫਲਤਾ ਹਾਸਲ ਕੀਤੀ ਗਈ।
SSP ਜਲੰਧਰ ਦਿਹਾਤੀ ਨੇ ਮੀਡੀਆ ਨੂੰ ਦੱਸਿਆ ਕਿ ਮਿਤੀ 07-03-2025 ਨੂੰ ਇੰਚਾਰਜ ਸੀ.ਆਈ.ਏ. ਸਟਾਫ, ਇੰਸਪੈਕਟਰ ਪੁਸ਼ਪ ਬਾਲੀ ਨੂੰ ਸੂਚਨਾ ਮਿਲੀ ਕਿ ਮਕਸੂਦਾਂ ਇਲਾਕਾ ਵਿੱਚ ਨਸ਼ੇ ਦੀ ਵੱਡੀ ਡੀਲ ਹੋਣੀ ਹੈ। ਇਸ ਉੱਤੇ ਐਸ.ਆਈ. ਨਿਰਮਲ ਸਿੰਘ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਟੀਮ ਤਿਆਰ ਕਰਕੇ ਮਕਸੂਦਾਂ ਇਲਾਕੇ ਵਿੱਚ ਤਾਇਨਾਤ ਕੀਤੀ ਗਈ। ਜਦੋਂ ਪੁਲਿਸ ਪਾਰਟੀ ਨੇ ਬਿੱਧੀਪੁਰ ਰੇਲਵੇ ਫਾਟਕ ਨੇੜੇ ਬਸ ਸਟਾਪ ਉਤੇ ਖੜ੍ਹੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਤਾਂ ਤਲਾਸ਼ੀ ਦੌਰਾਨ ਉਸਦੇ ਸਾਈਡ ਬੈਗ ਵਿੱਚੋਂ *350 ਗ੍ਰਾਮ ਹੈਰੋਇਨ ਬਰਾਮਦ* ਹੋਈ।
*ਗ੍ਰਿਫਤਾਰ ਵਿਅਕਤੀ ਦੀ ਪਛਾਣ ਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਵਰਿਆਂ, ਥਾਣਾ ਭਿੰਡੀਆਂ ਮੈਦਾ, ਜਿਲ੍ਹਾ ਅੰਮ੍ਰਿਤਸਰ* ਵਜੋਂ ਹੋਈ।
ਐਸਐਸਪੀ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 49, ਮਿਤੀ 07-03-2025, ਜੁਰਮ 21C-61-85 NDPS Act ਅਧੀਨ ਥਾਣਾ ਮਕਸੂਦਾਂ, ਜਿਲ੍ਹਾ ਜਲੰਧਰ-ਦਿਹਾਤੀ ‘ਚ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਗ੍ਰਿਫਤਾਰ ਦੋਸ਼ੀ ਨੇ ਕਬੂਲਿਆ ਕਿ ਉਹ ਪਹਿਲਾਂ ਮੇਹਨਤ ਮਜ਼ਦੂਰੀ ਕਰਦਾ ਸੀ, ਪਰ ਜਲਦੀ ਅਮੀਰ ਹੋਣ ਦੇ ਲਾਲਚ ਵਿੱਚ ਆ ਕੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਉਹ ਬਾਰਡਰ ਏਰੀਆ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰ ਰਿਹਾ ਸੀ।
ਐਸਐਸਪੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਦੋਸ਼ੀ ਦੇ ਆਗੂ ਅਤੇ ਪਿਛਲੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ ਕਿ ਉਹ ਕਿਸ-ਕਿਸ ਤੋਂ ਨਸ਼ਾ ਲੈ ਰਿਹਾ ਸੀ ਅਤੇ ਕਿਸ-ਕਿਸ ਨੂੰ ਸਪਲਾਈ ਕਰ ਰਿਹਾ ਸੀ। ਦੋਸ਼ੀ ਦੀ ਚਲ, ਅਚਲ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਅਗਲੇ ਦਿਨਾਂ ਵਿੱਚ ਹੋਰ ਵੱਡੀ ਕਾਰਵਾਈ ਕੀਤੀ ਜਾ ਸਕੇ।
ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
















