ਪੰਜਾਬ

ਜਲੰਧਰ ਦਿਹਾਤੀ CIA STAFF ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ ਉਪ- ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਪੁਲਿਸ ਟੀਮ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਸੀ.ਆਈ.ਏ ਸਟਾਫ ਜਲੰਧਰ- ਦਿਹਾਤੀ ਦੀ ਟੀਮ ਵੱਲੋਂ ਨਸ਼ਾ ਸਮਗਲਰ ਅਤੇ ਮਾੜੇ ਆਨਸਰਾਂ ਵਿਰੁਧ ਕਾਰਵਾਈ ਕਰਦੇ ਹੋਏ ਕਰਤਾਰਪੁਰ ਦੇ ਏਰੀਆ ਵਿੱਚ ਹੈਰੋਇਨ ਸਪਲਾਈ ਕਰਨ ਵਾਲੇ 1 ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮਿਤੀ 04-01-2024 ਨੂੰ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਸਮੇਤ ਕਰਮਚਾਰੀਆ ਦੇ ਚੈਕਿੰਗ ਅਤੇ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਮਕਸੂਦਾ ਤੋਂ ਹੁੰਦੇ ਹੋਏ ਕਰਤਾਰਪੁਰ ਤੋਂ ਕਿਸ਼ਨਗੜ ਵੱਲ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਸਿਨੇਮਾ ਮੋੜ ਕਰਤਾਰਪੁਰ ਪਾਸ ਪੁੱਜੀ ਤਾਂ ਇਕ ਮੋਨਾ ਨੌਜਵਾਨ ਸੜਕ ਦੇ ਖੱਬੇ ਪਾਸੇ ਖੜਾ ਦਿਖਾਈ ਦਿੱਤਾ ਜਿਸ ਨੇ ਆਪਣੇ ਖੱਬੇ ਹੱਥ ਵਿੱਚ 01 ਵਜਨਦਾਰ ਮੋਮੀ ਲਿਫਾਫਾ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਯਕਦਮ ਤੇਜ ਕਦਮੀ ਕਿਸ਼ਨਗੜ ਵਾਲੀ ਸਾਇਡ ਨੂੰ ਹੋ ਤੁਰਿਆ। ਜਿਸ ਨੂੰ ਐਸ.ਆਈ ਨਿਰਮਲ ਸਿੰਘ ਨੇ ਸ਼ੱਕ ਦੀ ਬਿਨਾਅ ਪਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜਸਮੀਤ ਸਿੰਘ ਉਰਫ ਜੱਸੀ ਪੁੱਤਰ ਅਵਤਾਰ ਭੰਵਰਾ ਵਾਸੀ ਮਕਾਨ ਨੰ 35 ਪੰਚ ਰਤਨ ਕਲੋਨੀ ਰਾਮਾ ਮੰਡੀ ਥਾਣਾ ਸੂਰਿਆ ਇਨਕਲੇਵ ਜਿਲ੍ਹਾ ਜਲੰਧਰ ਦੱਸਿਆ। ਜਸਮੀਤ ਸਿੰਘ ਉਰਫ ਜੱਸੀ ਉਕਤ ਦੋ ਖੱਬੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫਾ ਦੀ ਤਲਾਸ਼ੀ ਅਮਲ ਵਿੱਚ ਲਿਆਂਦੀ ਤਾਂ ਕੱਪੜਿਆ ਵਿੱਚ ਲਪੇਟਿਆ ਹੋਇਆ ਇੱਕ ਹੋਰ ਵਜਨਦਾਰ ਮੋਮੀ ਲਿਫਾਫਾ ਬਰਾਮਦ ਹੋਇਆ ਜਿਸਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋਂ 100 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 03 ਮਿਤੀ 04-01-2024 ਜੁਰਮ 218-61-85 NDPS Act ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ-ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਜਸਮੀਤ ਸਿੰਘ ਉਰਫ ਜੱਸੀ ਉਕਤ ਨੂੰ ਹਸਬਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਦੌਰਾਨੇ ਪੁਲਿਸ ਰਿਮਾਂਡ ਦੋਸ਼ੀ ਪਾਸੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜੋ ਜਸਮੀਤ ਸਿੰਘ ਉਰਫ ਜੱਸੀ ਉਕਤ ਨੇ ਆਪਣੀ ਪੁੱਛ ਗਿੱਛ ਵਿਚ ਦੱਸਿਆ ਹੈ ਕਿ ਉਹ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਜਲੰਧਰ ਦੇ ਆਸ ਪਾਸ ਦੇ ਇਲਾਕਾ ਵਿੱਚ ਸਪਲਾਈ ਕਰਦਾ ਸੀ, ਜੋ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਸਮੀਤ ਸਿੰਘ ਉਰਫ ਜੱਸੀ ਉਕਤ ਦੀ ਚੱਲ ਅਤੇ ਅਚਲ ਜਾਇਦਾਦ ਦਾ ਵੇਰਵਾ ਵੀ ਹਾਸਲ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button